Sri Anandpur Sahib News: ਸਤਲੁਜ `ਚ ਪਾਣੀ ਵਧਣ ਨਾਲ ਕੰਢੇ ਵਸੇ ਪਿੰਡਾਂ ਦੇ ਲੋਕ ਚਿੰਤਤ, ਘਰ ਖ਼ਾਲੀ ਕਰਨੇ ਕੀਤੇ ਸ਼ੁਰੂ
Sri Anandpur Sahib News: ਸਤਲੁਜ ਦਰਿਆ ਵਿੱਚ ਪਾਣੀ ਦੇ ਵਧ ਰਹੇ ਪੱਧਰ ਕਾਰਨ ਲੋਕ ਕਾਫੀ ਪਰੇਸ਼ਾਨੀ ਦੇ ਆਲਮ ਵਿੱਚ ਹਨ ਤੇ ਉਹ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਮਜਬੂਰ ਹਨ।
Sri Anandpur Sahib News: ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਛੱਡੇ ਜਾ ਰਹੇ ਪਾਣੀ ਕਾਰਨ ਜਿੱਥੇ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਉਥੇ ਹੀ ਗੱਲ ਕੀਤੀ ਜਾਵੇ ਸ੍ਰੀ ਅਨੰਦਪੁਰ ਸਾਹਿਬ ਦੇ ਵਸੇ ਪਿੰਡਾਂ ਦੀ ਤਾਂ ਪਿੰਡਾਂ ਦੇ ਲੋਕ ਚਿੰਤਤ ਨਜ਼ਰ ਆ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਦਸਗਰਾਈਂ ਕੀਤੀ ਜਾਵੇ ਤਾਂ ਸਤਲੁਜ ਦਾ ਪਾਣੀ ਇਸ ਪਿੰਡ ਦੇ ਕੁਝ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਇਥੋਂ ਦੇ ਲੋਕਾਂ ਨੇ ਘਰਾਂ ਨੂੰ ਖਾਲੀ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ।
ਹਿਮਾਚਲ ਵਿੱਚ ਪੈ ਰਹੇ ਭਾਰੀ ਮੀਂਹ ਨੇ ਮੈਦਾਨੀ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਲਗਾਤਾਰ ਪੈ ਰਹੀ ਬਰਸਾਤ ਨੇ ਜਿੱਥੇ ਪੰਜਾਬ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਕੀਤੀ ਹੋਈ ਹੈ ਉਥੇ ਹੀ ਡੈਮਾਂ ਵਿੱਚ ਪਾਣੀ ਦਾ ਪੱਧਰ ਵਧਾ ਦਿੱਤਾ ਹੈ। ਜੇ ਗੱਲ ਭਾਖੜਾ ਡੈਮ ਦੀ ਕੀਤੀ ਜਾਵੇ ਤਾਂ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ।
ਅੱਜ ਸਵੇਰ ਦੇ ਅੰਕੜਿਆਂ ਮੁਤਾਬਕ ਭਾਖੜਾ ਵਿੱਚ ਪਾਣੀ ਦਾ ਪੱਧਰ 1651 ਫੁੱਟ ਉਤੇ ਪਹੁੰਚ ਗਿਆ ਹੈ, ਜਿਸ ਅਨੁਸਾਰ ਪਾਣੀ ਫਲੱਡ ਗੇਟਾਂ ਨੂੰ ਪੂਰੀ ਤਰ੍ਹਾਂ ਟੱਚ ਵੀ ਕਰ ਚੁੱਕਾ ਹੈ। ਦੂਜੇ ਪਾਸੇ ਜੇ ਗੱਲ ਸਤਲੁਜ ਦਰਿਆ ਦੀ ਕਰੀਏ ਤਾਂ ਸਤਲੁਜ ਦਰਿਆ ਵਿੱਚ ਵੀ ਨੰਗਲ ਡੈਮ ਤੋਂ ਲਗਾਤਾਰ ਪਾਣੀ ਦੀ ਆਮਦ ਵਧਾਈ ਜਾ ਰਹੀ ਹੈ ਜੋ ਕੇ ਇਸ ਸਮੇਂ 17500 ਕਿਊਸਿਕ ਉਤੇ ਪਹੁੰਚ ਗਈ ਹੈ। ਜਿਸਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਇੱਕ ਚਿੱਠੀ ਜਾਰੀ ਕਰਕੇ ਸਤਲੁਜ ਦੇ ਕੰਢੇ ਵਸੇ ਲੋਕਾਂ ਨੂੰ ਹਾਈ ਅਲਰਟ ਅਨੁਸਾਰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਇਸ ਤੋਂ ਬਾਅਦ ਪਿੰਡਾਂ ਦੇ ਲੋਕਾਂ ਨੂੰ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਡਰ ਦੇ ਮਾਰੇ ਲੋਕਾਂ ਨੇ ਘਰਾਂ ਨੂੰ ਖਾਲੀ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੇ ਪ੍ਰਸ਼ਾਸਨ ਤੇ ਸਰਕਾਰ ਨੂੰ ਬੇਨਤੀ ਕੀਤੀ ਹੈ ਕੇ ਉਨ੍ਹਾਂ ਦੀ ਇਸ ਮੁਸੀਬਤ ਦਾ ਕੋਈ ਪੱਕਾ ਹੱਲ ਕੀਤਾ ਜਾਵੇ ਤੇ ਉਨ੍ਹਾਂ ਨੂੰ ਰਹਿਣ ਲਈ ਸੁਰੱਖਿਅਤ ਥਾਂ ਉਤੇ ਪੱਕੇ ਮਕਾਨ ਬਣਾ ਕੇ ਦਿੱਤੇ ਜਾਣ ਤਾਂ ਜੋ ਉਹ ਵੀ ਸੁੱਖ ਦਾ ਸਾਹ ਲੈ ਸਕਣ।
ਉਨ੍ਹਾਂ ਨੂੰ ਹਰ ਸਾਲ ਇਸੇ ਤਰ੍ਹਾਂ ਬਰਸਾਤੀ ਪਾਣੀ ਦੀ ਮਾਰ ਝੱਲਣੀ ਪੈਂਦੀ ਹੈ ਪਰ ਇਸ ਵਾਰ ਦੀ ਬਰਸਾਤ ਉਨ੍ਹਾਂ ਲਈ ਵੱਡੀ ਮੁਸੀਬਤ ਲੈ ਕੇ ਆਈ ਹੈ ਕਿਉਂਕਿ ਇਸ ਵਾਰ ਤਾਂ ਉਨ੍ਹਾਂ ਨੂੰ ਮਕਾਨ ਵੀ ਖ਼ਾਲੀ ਕਰਨ ਪੈ ਰਹੇ ਹਨ ਤੇ ਪਿੰਡ ਦੇ ਜੰਝ ਘਰਾਂ ਵਿੱਚ ਸਕੂਲਾਂ ਵਿੱਚ ਜਾਂ ਆਲੇ-ਦੁਆਲੇ ਕਿਸੇ ਹੋਰ ਦੇ ਘਰਾਂ ਵਿਚ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ