Panchayat Election: ਸਨੌਰ ਦੇ ਪਿੰਡ ਖੁੱਡਾ `ਚ ਲੋਕਾਂ ਨੇ ਲਗਾਇਆ ਧਰਨਾ; ਅੱਜ ਵੀ ਨਹੀਂ ਸ਼ੁਰੂ ਹੋਈ ਵੋਟਿੰਗ
Panchayat Election: ਖੁਡਾ ਵਿੱਚ ਕੱਲ੍ਹ ਵੋਟਿੰਗ ਪ੍ਰਕਿਰਿਆ ਦੌਰਾਨ ਚੱਲੀ ਗੋਲੀ ਵਿੱਚ ਇੱਕ ਸਖ਼ਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਵੋਟਿੰਗ ਪ੍ਰਕਿਰਿਆ ਰੁਕ ਗਈ ਸੀ।
Panchayat Election: ਸਨੌਰ ਦੇ ਪਿੰਡ ਖੁਡਾ ਵਿੱਚ ਕੱਲ੍ਹ ਵੋਟਿੰਗ ਪ੍ਰਕਿਰਿਆ ਦੌਰਾਨ ਚੱਲੀ ਗੋਲੀ ਵਿੱਚ ਇੱਕ ਸਖ਼ਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਵੋਟਿੰਗ ਪ੍ਰਕਿਰਿਆ ਰੁਕ ਗਈ ਸੀ। ਚੋਣ ਕਮਿਸ਼ਨ ਵੱਲੋਂ ਅੱਜ ਪਿੰਡ ਖੁਡਾ ਵਿੱਚ ਦੁਬਾਰਾ ਚੋਣ ਕਰਵਾਉਣ ਦੇ ਆਦੇਸ਼ ਦਿੱਤੇ ਸਨ ਪਰ ਪਿੰਡ ਵਾਸੀਆਂ ਨੇ ਧਰਨਾ ਲਗਾ ਦਿੱਤਾ।
ਧਰਨਾਕਾਰੀਆਂ ਦਾ ਕਹਿਣਾ ਹੈ ਕਿ ਵੋਟਿੰਗ ਉਦੋਂ ਤੱਕ ਨਹੀਂ ਹੋਣ ਦਿੱਤੀ ਜਾਵੇਗੀ ਉਨ੍ਹਾਂ ਤੱਕ ਉਨ੍ਹਾਂ ਦਾ ਬੰਦ ਘਰ ਨਹੀਂ ਆ ਜਾਂਦਾ। ਉਨ੍ਹਾਂ ਨੇ ਮੁਲਜ਼ਮਾਂ ਉਪਰ ਕਾਰਵਾਈ ਦੀ ਮੰਗ ਵੀ ਕੀਤੀ ਹੈ। ਇਸ ਕਾਰਨ ਵੋਟਿੰਗ ਪ੍ਰਕਿਰਿਆ ਸ਼ੁਰੂ ਨਹੀਂ ਹੋਈ ਹੈ।
ਕਾਬਿਲੇਗੌਰ ਹੈ ਕਿ ਕੱਲ੍ਹ ਪਿੰਡ ਖੁਡਾ ਵਿੱਚ ਪੈ ਰਹੀਆਂ ਵੋਟਾਂ ਦੌਰਾਨ ਬਾਹਰੀ ਵਿਅਕਤੀਆਂ ਵੱਲੋਂ ਪੋਲਿੰਗ ਬੂਥ ਉਤੇ ਕਬਜ਼ਾ ਕਰਕੇ ਬੈਲਟ ਬਾਕਸ ਲੈ ਕੇ ਭੱਜਣ ਅਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਸੀ। ਇਸ ਮੌਕੇ ਚੱਲੀ ਗੋਲੀ ਨਾਲ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਸੋਨੀ ਸਿੰਘ ਵਾਸੀ ਖੁਡਾ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਸਰਪੰਚੀ ਦੇ ਉਮੀਦਵਾਰ ਜੋਗਿੰਦਰ ਸਿੰਘ ਤੇ ਉਸਦੀ ਪਤਨੀ ਨੇ ਦੱਸਿਆ ਕਿ ਵੋਟਾਂ ਅਮਨ ਅਮਾਨ ਨਾਲ ਪੈ ਰਹੀਆਂ ਸਨ ਪਰ ਦੁਪਹਿਰ ਨੂੰ ਕੁਝ ਲੋਕ ਆਏ ਤੇ ਧੱਕੇਸ਼ਾਹੀ ਕਰਨ ਲੱਗ ਪਏ, ਜਿਸ ਦੌਰਾਨ ਉਨ੍ਹਾਂ ਬਜ਼ੁਰਗਾਂ ਨਾਲ ਕੁੱਟਮਾਰ ਕੀਤੀ ਅਤੇ ਗੋਲੀ ਵੀ ਚਲਾ ਦਿੱਤੀ। ਇਸ ਨਾਲ ਸੋਨੀ ਸਿੰਘ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਗੁੰਡੇ ਸੱਤਾਧਾਰੀ ਪਾਰਟੀ ਨਾਲ ਸਬੰਧਤ ਉਮੀਦਵਾਰ ਵੱਲੋਂ ਭੇਜੇ ਗਏ ਸਨ ਕਿਉਂਕਿ ਉਹ ਵੋਟਾਂ ਵਿੱਚ ਹਾਰ ਰਿਹਾ ਸੀ।
ਇਹ ਵੀ ਪੜ੍ਹੋ : Panchayat Elections 2024: ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ’ਚ ਪੈ ਰਹੀਆਂ ਹਨ ਵੋਟਾਂ, ਜਾਣੋ ਕਿੱਥੇ-ਕਿੱਥੇ ਪੈ ਰਹੀਆਂ ਹਨ ਦੁਬਾਰਾ ਵੋਟਾਂ
ਰੋਸ ਵਜੋਂ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨੇ ਧਰਨਾ ਲਗਾ ਕੇ ਨਾਅਰੇਬਾਜ਼ ਸ਼ੁਰੂ ਕਰ ਦਿੱਤੀ। ਧਰਨਕਾਰੀਆਂ ਦਾ ਕਹਿਣਾ ਹੈ ਕਿ ਜਦੋਂਕਿ ਉਨ੍ਹਾਂ ਦਾ ਵਿਅਕਤੀ ਵਾਪਸ ਨਹੀਂ ਆਉਂਦਾ, ਉਦੋਂ ਤੱਕ ਚੋਣ ਪ੍ਰਕਿਰਿਆ ਦੁਬਾਰਾ ਸ਼ੁਰੂ ਨਹੀਂ ਹੋਣ ਦਿੱਤੀ ਜਾਵੇਗੀ। ਇਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ ਹੈ।
ਇਹ ਵੀ ਪੜ੍ਹੋ : Ludhiana Gas leak: ਲੁਧਿਆਣਾ 'ਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਕਮਰਿਆਂ 'ਚ ਮਚੀ ਹਫੜਾ-ਦਫੜੀ, ਲੜਕੀ ਸਮੇਤ 7 ਲੋਕ ਝੁਲਸੇ