ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤੇ ਗਏ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ
Advertisement

ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤੇ ਗਏ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ

ਦਿਵਾਲੀ ਦੇ ਸ਼ੁੱਭ ਮੌਕੇ `ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ।  

ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀਆਂ ਵਾਲਿਆਂ ਨੂੰ ਦਿੱਤੇ ਗਏ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ

ਨਵਜੋਤ ਧਾਲੀਵਾਲ/ਚੰਡੀਗੜ: ਦਿਵਾਲੀ ਦੇ ਸ਼ੁੱਭ ਮੌਕੇ `ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀਆਂ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਵਿਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰਾਂ ਨੂੰ ਜਲਦ ਕਵਰ ਕੀਤਾ ਜਾਵੇਗਾ ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੇ  ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੱਧ ਵਰਗੀ ਲੋਕਾਂ ਆਰਥਿਕ ਤੌਰ ‘ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਪਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਇਆਂ ਜਾ ਰਹੀਆਂ ਹਨ ਜਿਸ ਨੇ ਪੂਰੇ ਦੇਸ਼ ਵਿਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ। ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ। ਇਸ ਨਾਲ ਸੂਬੇ ਦੇ ਕੁੱਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ।

 

WATCH LIVE TV

Trending news