Fazilka News: ਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ ਉਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਦੀ ਸੂਚਨਾ ਸ਼ਿਵਸੈਨਾ ਨੂੰ ਦਿੱਤੀ ਗਈ ਤਾਂ ਮੌਕੇ ਉਤੇ ਪਹੁੰਚੀ ਸ਼ਿਵਸੈਨਾ ਦੀ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪਰ ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਪਾਈ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਤੋਂ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਸ਼ਿਵਸੈਨਾ ਦੇ ਜ਼ਿਲ੍ਹਾ ਪ੍ਰਧਾਨ ਉਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ ਉਤੇ ਇੱਕ ਵਿਅਕਤੀ ਪਿਆ ਹੈ। ਜਿਸ ਦੀ ਹਾਲਤ ਬਹੁਤ ਜ਼ਿਆਦਾ ਵਿਗੜੀ ਹੋਈ ਹੈ। ਉਹ ਆਪਣੀ ਟੀਮ ਦੇ ਨਾਲ ਮੌਕੇ ਉਤੇ ਪਹੁੰਚੇ ਤਾਂ ਦੇਖਿਆ ਕਿ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ।


ਹਾਲਾਂਕਿ ਮ੍ਰਿਤਕ ਦੇ ਕੱਪੜਿਆਂ ਤੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ। ਫਿਲਹਾਲ ਉਨ੍ਹਾਂ ਵੱਲੋਂ ਲਾਸ਼ ਨੂੰ 72 ਘੰਟੇ ਤੱਕ ਪਛਾਣ ਲਈ ਅਤੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।


ਇਹ ਵੀ ਪੜ੍ਹੋ : Amritsar News: ਐਲੀਮੈਂਟਰੀ ਟੀਚਰ ਯੂਨੀਅਨ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਵੱਲੋਂ ਗੋਲੀ ਮਾਰ ਕੇ ਨੌਜਵਾਨ ਦਾ ਕਤਲ


ਜ਼ਿਲ੍ਹਾ ਪ੍ਰਧਾਨ ਉਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਅਕਸਰ ਹੀ ਲਾਵਾਰਿਸ ਲਾਸ਼ ਦਾ ਜਿਥੇ ਅੰਤਿਮ ਸਸਕਾਰ ਕੀਤਾ ਜਾਂਦਾ ਹੈ ਉਥੇ ਉਨ੍ਹਾਂ ਦੀ ਅਸਥੀਆਂ ਵੀ ਹਰਿਦੁਆਰ ਲਿਜਾਈਆਂ ਜਾਂਦੀਆਂ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀ ਟੀਮ ਇਸ ਸੇਵਾ ਵਿੱਚ ਲੱਗੀ ਹੋਈ ਹੈ।


ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਹਿਮਾਚਲ 'ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ।


ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 4.6 ਡਿਗਰੀ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ : KZF Dhamki: ਪੀਲੀਭੀਤ ਐਨਕਾਊਂਟਰ ਨੂੰ ਲੈ ਕੇ KZF ਦੀ ਸੀਐੱਮ ਯੋਗੀ ਨੂੰ ਧਮਕੀ