Peshawar mosque blast case: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ
ਜੀਓ ਨਿਊਜ਼ ਵੱਲੋਂ ਰੈਸਕਿਊ 1122 ਦੇ ਬੁਲਾਰੇ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਮਸਜਿਦ ਦੇ ਮਲਬੇ ਤੋਂ ਲਾਸ਼ਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਆਖਰਕਾਰ ਸਮਾਪਤ ਹੋ ਗਈ ਹੈ।
Peshawar mosque blast case news: ਪੇਸ਼ਾਵਰ ਦੇ ਪੁਲਿਸ ਲਾਈਨਜ਼ ਸਥਿਤ ਮਸਜਿਦ ਵਿਖੇ ਹੋਏ ਆਤਮਘਾਤੀ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 100 ਹੋ ਗਈ ਹੈ। ਮੰਗਲਵਾਰ ਨੂੰ ਮਸਜਿਦ ਦੇ ਮਲਬੇ ਤੋਂ ਲਾਸ਼ਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਸਮਾਪਤ ਹੋਈ।
ਜ਼ਖਮੀਆਂ ਦੀ ਗਿਣਤੀ ਘੱਟੋ-ਘੱਟ 221 ਤੱਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਲੇਡੀ ਰੀਡਿੰਗ ਹਸਪਤਾਲ ਪੇਸ਼ਾਵਰ ਦੇ ਪ੍ਰਾਇਮਰੀ ਮੈਡੀਕਲ ਸਹੂਲਤ ਦੇ ਬੁਲਾਰੇ ਮੁਹੰਮਦ ਅਸੀਮ ਨੇ ਦੱਸਿਆ ਕਿ ਲਗਭਗ 100 ਲਾਸ਼ਾਂ ਨੂੰ ਸੁਵਿਧਾ ਕੇਂਦਰ ਵਿੱਚ ਲਿਜਾਇਆ ਗਿਆ ਹੈ ਅਤੇ 53 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇੱਕ ਆਤਮਘਾਤੀ ਹਮਲਾਵਰ ਨੇ ਮਸਜਿਦ ਵਿੱਚ ਜੋਹਰ ਦੀ ਨਮਾਜ਼ ਦੇ ਦੌਰਾਨ ਸੋਮਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਆਪਣੇ ਆਪ ਨੂੰ ਉਡਾ ਦਿੱਤਾ। ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਹਮਲੇ 'ਚ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਜੀਓ ਨਿਊਜ਼ ਵੱਲੋਂ ਰੈਸਕਿਊ 1122 ਦੇ ਬੁਲਾਰੇ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਕਿ ਮਸਜਿਦ ਦੇ ਮਲਬੇ ਤੋਂ ਲਾਸ਼ਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਆਖਰਕਾਰ ਸਮਾਪਤ ਹੋ ਗਈ ਹੈ।
ਇਹ ਵੀ ਪੜ੍ਹੋ: Pakistan News: ਪਾਕਿਸਤਾਨ ਵਿੱਚ ਸਥਾਨਕ ਮੁਸਲਮਾਨਾਂ ਵੱਲੋਂ ਇੱਕ ਸਿੱਖ ਤੇ ਉਸਦੀ ਧੀ ਨੂੰ ਜਾਨੋ ਮਾਰਨ ਦੀ ਧਮਕੀ
ਕੇਪੀ ਦੇ ਮੁੱਖ ਮੰਤਰੀ ਆਜ਼ਮ ਖਾਨ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਦੌਰਾਨ, ਇੰਸਪੈਕਟਰ-ਜਨਰਲ ਮੋਅਜ਼ਮ ਜਾਹ ਅੰਸਾਰੀ ਨੇ ਕਿਹਾ ਕਿ ਧਮਾਕੇ ਵਿੱਚ ਲਗਭਗ 10-12 ਕਿਲੋਗ੍ਰਾਮ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਕਿ ਸੁਰੱਖਿਆ ਵਿੱਚ ਕੋਈ ਕਮੀ ਆਈ ਹੈ ਅਤੇ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਨਮਾਜ਼ ਦੌਰਾਨ ਮੂਹਰਲੀ ਕਤਾਰ 'ਚ ਮੌਜੂਦ ਸੀ ਜਦੋਂ ਉਸ ਨੇ ਆਪਣੇ ਆਪ ਨੂੰ ਉਡਾ ਲਿਆ। ਦੱਸਣਯੋਗ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ ਹੈ।
ਇਹ ਵੀ ਪੜ੍ਹੋ: Jio 5G services in Punjab: ਪੰਜਾਬ ਦੇ 2 ਹੋਰ ਸ਼ਹਿਰਾਂ ਵਿੱਚ ਸ਼ੁਰੂ ਹੋਈਆਂ Jio 5G ਦੀਆਂ ਸੇਵਾਵਾਂ
(For more news apart from Peshawar mosque blast case, stay tuned to Zee PHH)