Mansa News: ਮਾਨਸਾ ਵਿੱਚ ਪਿਛਲੇ ਦਿਨੀ ਖੇਤੀਬਾੜੀ ਵਿਭਾਗ ਵੱਲੋਂ ਪੈਸਟੀਸਾਈਡ ਦੁਕਾਨਾਂ ਤੇ ਸੀਡ ਦੇ ਸੈਂਪਲ ਫੇਲ੍ਹ ਹੋਣ ਕਾਰਨ 9 ਦੁਕਾਨਾਂ ਦੇ ਲਾਇਸੈਂਸ ਰੱਦ ਕੀਤੇ ਗਏ ਸਨ। ਇਸ ਤੋਂ ਬਾਅਦ ਅੱਜ ਪੰਜਾਬ ਸੀਡ ਐਂਡ ਪੈਸਟੀਸਾਈਡ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਵਿਭਾਗ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਦੁਕਾਨਾਂ ਉਤੇ ਕਾਰਵਾਈ ਦੀ ਬਜਾਏ ਸਬੰਧਤ ਕੰਪਨੀ ਉਤੇ ਕਾਰਵਾਈ ਕੀਤੀ ਜਾਵੇ। 


COMMERCIAL BREAK
SCROLL TO CONTINUE READING

ਖੇਤੀਬਾੜੀ ਵਿਭਾਗ ਵੱਲੋਂ ਮਾਨਸਾ ਵਿੱਚ ਨਰਮੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ 9 ਦੁਕਾਨਾਂ ਤੋਂ 11 ਸੈਂਪਲ ਲਏ ਗਏ ਸਨ ਤੇ ਇਹ ਸੈਂਪਲ ਫੇਲ੍ਹ ਹੋਣ ਤੋਂ ਬਾਅਦ ਵਿਭਾਗ ਵੱਲੋਂ 9 ਦੁਕਾਨਾਂ ਦੇ ਲਾਇਸੈਂਸ ਰੱਦ ਕਰਕੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸੀ। ਲਾਇਸੈਂਸ ਰੱਦ ਕਰਨ ਦੇ ਵਿਰੋਧ ਵਿਚੋਂ ਅੱਜ ਪੰਜਾਬ ਸੀਡ ਤੇ ਪੈਸਟੀਸਾਈਡ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।


ਉਨ੍ਹਾਂ ਨੇ ਕਿਹਾ ਕਿ ਮਾਨਤਾ ਪ੍ਰਾਪਤ ਕੰਪਨੀਆਂ ਤੋਂ ਉਨ੍ਹਾਂ ਕੋਲ ਪੈਕਟ ਬੰਦ ਬੀਜ ਆਉਂਦੇ ਹਨ ਤੇ ਇਸੇ ਤਰ੍ਹਾਂ ਹੀ ਅੱਗੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਸੈਂਪਲ ਫੇਲ੍ਹ ਹੋਏ ਹਨ ਤਾਂ ਸਬੰਧਤ ਕੰਪਨੀਆਂ ਤੇ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਦੋਂ ਕਿ ਇਸ ਦੇ ਉਲਟ ਦੁਕਾਨਦਾਰਾਂ ਤੇ ਲਾਇਸੈਂਸ ਰੱਦ ਕਰਕੇ ਉਨ੍ਹਾਂ ਉਤੇ ਕਾਰਵਾਈ ਕੀਤੀ ਗਈ ਹੈ।


ਉਨ੍ਹਾਂ ਨੇ ਕਿਹਾ ਕਿ ਇਹ ਕੰਪਨੀਆਂ ਮਾਨਤਾ ਪ੍ਰਾਪਤ ਹਨ ਤੇ ਇਨ੍ਹਾਂ ਤੋਂ ਬੀਜ ਦੀ ਸਪਲਾਈ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਵੱਲੋਂ ਅਜੇ ਤੱਕ ਬੀਜ ਖ਼ਰਾਬ ਹੋਣ ਜਾਂ ਬੀਜ ਹਰਾ ਨਾ ਹੋਣ ਦੀ ਨਾ ਤਾਂ ਪੈਸਟੀਸਾਈਡ ਐਸੋਸੀਏਸ਼ਨ ਕੋਲ ਸ਼ਿਕਾਇਤ ਆਈ ਹੈ ਅਤੇ ਨਾ ਹੀ ਖੇਤੀਬਾੜੀ ਵਿਭਾਗ ਕੋਲ ਕੋਈ ਸ਼ਿਕਾਇਤ ਆਈ ਹੈ।


ਇਹ ਵੀ ਪੜ੍ਹੋ : Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਧਰਨਾ ਚੁੱਕਣ ਦੀ ਦਿੱਤੀ ਧਮਕੀ


ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਦੁਕਾਨਦਾਰਾਂ ਨੂੰ ਵਿਭਾਗ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਜੋਂ ਅੱਜ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੁਕਾਨਦਾਰਾਂ ਦੇ ਲਾਇਸੈਂਸ ਰੱਦ ਕਰਨ ਦੀ ਬਜਾਏ ਸਬੰਧਤ ਬੀਜ ਕੰਪਨੀਆਂ ਉਤੇ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ : Nabha News: ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨ ਦੀ ਭੈਣ ਨੂੰ ਪੰਜਾਬ ਸਰਕਾਰ ਨੇ ਦਿੱਤੀ ਨੌਕਰੀ