Batala News: ਬੀਐਸਐਫ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਰਿਹਾਇਸ਼ `ਤੇ ਪੈਟਰੋਲ ਬੰਬ ਨਾਲ ਹਮਲਾ
Batala News: ਬਟਾਲਾ ਨਜ਼ਦੀਕੀ ਪਿੰਡ ਘੁੰਮਣ ਕਲਾਂ ਵਿੱਚ ਬੀਐਸਐਫ ਦੇ ਸੇਵਾਮੁਕਤ ਸਬ ਇੰਸਪੈਕਟਰ ਦੇ ਘਰ ਉਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ ਗਿਆ।
Batala News: (ਭੋਪਾਲ਼ ਸਿੰਘ ਬਟਾਲਾ): ਬੀਤੀ ਦੇਰ ਰਾਤ ਬਟਾਲਾ ਨਜ਼ਦੀਕੀ ਪਿੰਡ ਘੁੰਮਣ ਕਲਾਂ ਵਿੱਚ ਬੀਐਸਐਫ ਦੇ ਸੇਵਾਮੁਕਤ ਸਬ ਇੰਸਪੈਕਟਰ ਦੇ ਘਰ ਉਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ।
ਗ਼ਨੀਮਤ ਇਹ ਰਹੀ ਕਿ ਇਸ ਹਮਲੇ ਵਿੱਚ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾ ਹੋ ਗਿਆ ਪਰ ਸੀਸੀਟੀਵੀ ਮੁਤਾਬਕ ਇਹ ਹਮਲਾ ਜ਼ਬਰਦਸਤ ਸੀ ਅਤੇ ਘਰ ਦੇ ਵਿਹੜੇ ਅੰਦਰ ਅੱਗ ਦਾ ਗੁਬਾਰ ਲੱਗ ਗਿਆ ਉਥੇ ਹੀ ਪੀੜਤ ਰਿਟਾਇਰਡ ਸਬ ਇੰਸਪੈਕਟਰ ਪਰਮਜੀਤ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਹੈ।
ਉਨ੍ਹਾਂ ਦੇ ਬੱਚੇ ਵਿਦੇਸ਼ ਤੋਂ ਪਿੰਡ ਆਏ ਹੋਏ ਹਨ। ਦੇਰ ਰਾਤ ਉਹ ਬੱਚਿਆਂ ਨਾਲ ਜਦੋਂ ਸੈਰ ਕਰਕੇ ਵਾਪਸ ਆਏ ਤਾਂ ਇਕਦਮ ਧਮਾਕਾ ਸੁਣਿਆ ਜਦ ਬਾਹਰ ਆਕੇ ਦੇਖਿਆ ਤਾਂ ਵਿਹੜੇ ਅੰਦਰ ਅੱਗ ਦਾ ਗੁਬਾਰ ਨਜ਼ਰ ਆਇਆ। ਸੀਸੀਟੀਵੀ ਚੈੱਕ ਕਰਨ ਉਤੇ ਪਤਾ ਚੱਲਿਆ ਕੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ- 'ਅਸੀਂ ਅਗਲੀ ਗੱਲਬਾਤ ਰਾਹੀਂ ਲੱਭਾਂਗੇ ਹੱਲ'
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਲਾਗਤ ਬਾਜੀ ਨਹੀਂ ਹੈ। ਉਨ੍ਹਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਉਥੇ ਹੀ ਸਬੰਧਤ ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਸੀਸੀਟੀਵੀ ਖੰਗਾਲੀ ਜਾ ਰਹੀ ਹੈ। ਤਿੰਨ ਲੋਕਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੱਚੇ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪਰਤੇ ਹਨ
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਸਾਬਕਾ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਹੈ। ਉਸ ਦੇ ਬੱਚੇ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪਿੰਡ ਪਰਤੇ ਸਨ। ਮੰਗਲਵਾਰ ਰਾਤ ਕਰੀਬ ਸਾਢੇ ਨੌਂ ਵਜੇ ਜਦੋਂ ਉਹ ਸੈਰ ਕਰਕੇ ਘਰ ਪਰਤਿਆ ਤਾਂ ਘਰ ਦੇ ਵਿਹੜੇ ਵਿੱਚ ਅਚਾਨਕ ਧਮਾਕਾ ਹੋਇਆ। ਜਿਸ ਤੋਂ ਬਾਅਦ ਅੱਗ ਵਿਹੜੇ ਵਿੱਚ ਫੈਲ ਗਈ। ਫਿਰ ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ੱਕਤ ਨਾਲ ਅੱਗ ਬੁਝਾਈ।
ਇਹ ਵੀ ਪੜ੍ਹੋ : Punjab Kisan Andolan Live Update: ਕਿਸਾਨੀ ਅੰਦੋਲਨ 'ਤੇ ਹਰ ਅਪਡੇਟ, ਦੂਜੇ ਦਿਨ ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਮੋਰਚਾ ਸਾਂਭਿਆ