Petrol-Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ `ਚ ਕਿੰਨਾ ਹੋਇਆ ਬਦਲਾਅ
ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ `ਚ ਕੋਈ ਬਦਲਾਅ ਨਹੀਂ ਹੋਇਆ ਹੈ, ਇਸ ਦੇ ਨਾਲ ਹੀ ਲਗਾਤਾਰ 27ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀ ਜਾਂਦੀ ਹੈ।
ਚੰਡੀਗੜ੍ਹ: ਤੇਲ ਕੰਪਨੀਆਂ ਨੇ ਸ਼ਨੀਵਾਰ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਇਸ ਦੇ ਨਾਲ ਹੀ ਲਗਾਤਾਰ 27ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਖਰਚੇ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਦਿੱਲੀ ਵਿੱਚ ਪੈਟਰੋਲ ਤੇ ਡੀਜ਼ਲ ਦੀ ਤਾਜ਼ਾ ਕੀਮਤ ਕੀ ਹੈ?
ਸ਼ਨੀਵਾਰ ਨੂੰ ਜਾਰੀ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਸ਼ਨੀਵਾਰ ਨੂੰ ਵੀ ਦਿੱਲੀ 'ਚ 1 ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਤੇ 1 ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ 'ਚ ਕੀ ਹਨ ਪੈਟਰੋਲ-ਡੀਜ਼ਲ ਦੇ ਨਵੇਂ ਰੇਟ?
ਚੰਡੀਗੜ੍ਹ, ਪੰਜਾਬ ਵਿੱਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 96.20 ਰੁਪਏ ਅਤੇ ਡੀਜ਼ਲ ਦੀ ਕੀਮਤ 84.26 ਰੁਪਏ ਪ੍ਰਤੀ ਲੀਟਰ ਹੈ। ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 96.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 87.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਲੰਧਰ 'ਚ ਪੈਟਰੋਲ ਦੀ ਕੀਮਤ 96.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.61 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 96.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.84 ਰੁਪਏ ਪ੍ਰਤੀ ਲੀਟਰ ਹੈ।