Petrol Diesel Price Today: ਆਮ ਲੋਕਾਂ ਲਈ ਜ਼ਰੂਰੀ ਅਤੇ ਰਾਹਤ ਦੀ ਖ਼ਬਰ ਹੈ। ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਭਾਰਤੀ ਤੇਲ ਕੰਪਨੀਆਂ ਨੇ ਅੱਜ 7 ਦਸੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਵੀਂ ਸੂਚੀ ਜਾਰੀ ਕੀਤੀ ਹੈ। ਬੇਸ਼ੱਕ ਤੇਲ ਕੰਪਨੀਆਂ ਵੱਲੋਂ ਨਵੀਂ ਰੇਟ ਲਿਸਟ ਜਾਰੀ ਕੀਤੀ ਗਈ ਹੈ ਪਰ ਤੇਲ ਦੀਆਂ ਕੀਮਤਾਂ (Petrol Diesel Price) ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਸਸਤੇ ਹੋਣ ਨਾਲ 80 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਜਦਕਿ ਪੈਟਰੋਲ ਅਤੇ ਡੀਜ਼ਲ ਦੀਆਂ (Petrol Diesel Price) ਕੀਮਤਾਂ ਮਈ ਤੋਂ ਰਾਸ਼ਟਰੀ ਬਾਜ਼ਾਰ 'ਚ ਸਥਿਰ ਹਨ।


COMMERCIAL BREAK
SCROLL TO CONTINUE READING

Petrol-Diesel Price Delhi
-ਜੇਕਰ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ  ਇਕ ਲੀਟਰ ਪੈਟਰੋਲ 96.72 ਰੁਪਏ 'ਚ ਮਿਲ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਦੇਸ਼ ਵਿੱਚ ਸਭ ਤੋਂ ਸਸਤਾ ਪੈਟਰੋਲ ਪੋਰਟ ਬਲੇਅਰ ਵਿੱਚ ਮਿਲਦਾ ਹੈ ਜਿੱਥੇ ਇਸ ਦੀ ਕੀਮਤ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ। 
-ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ 'ਤੇ ਡੀਜ਼ਲ ਦੀ ਕੀਮਤ 94.27 ਰੁਪਏ 'ਤੇ। 
 -ਚੇਨਈ 'ਚ ਪੈਟਰੋਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ
-ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ 
-ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ
- ਅਜਮੇਰ 'ਚ ਪੈਟਰੋਲ 108.43 ਰੁਪਏ ਅਤੇ ਡੀਜ਼ਲ 93.67 ਰੁਪਏ
- ਭੋਪਾਲ 'ਚ ਪੈਟਰੋਲ 108.65 ਰੁਪਏ ਅਤੇ ਡੀਜ਼ਲ 93.39ਰੁਪਏ


ਇਹ ਵੀ ਪੜ੍ਹੋ: ਲਵ ਮੈਰਿਜ ਤੋਂ ਬਾਅਦ ਫਸਿਆ ਨੌਜਵਾਨ, ਔਰਤ ਨੇ ਕਰਵਾਇਆ ਚੌਥਾ ਵਿਆਹ, ਜਾਣੋ ਪੂਰਾ ਮਾਮਲਾ 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਹੁੰਦਾ ਹੈ ਤਾਂ ਤੇਲ ਕੰਪਨੀਆਂ 6 ਵਜੇ ਇਸ ਨੂੰ ਦੁਬਾਰਾ ਅਪਡੇਟ ਕਰ ਸਕਦੀਆਂ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। 


ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ 
ਦੂਜੇ ਪਾਸੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਈਂਧਨ ਦੀ ਕੀਮਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਲਗਾਤਾਰ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਹੁਣ ਹਰ 15 ਦਿਨਾਂ ਬਾਅਦ ਕੱਚੇ ਤੇਲ, ਡੀਜ਼ਲ-ਪੈਟਰੋਲ ਅਤੇ ਹਵਾਬਾਜ਼ੀ ਬਾਲਣ (ਏ.ਟੀ.ਐੱਫ.) 'ਤੇ ਲਗਾਏ ਗਏ ਨਵੇਂ ਟੈਕਸ ਦੀ ਸਮੀਖਿਆ ਕਰੇਗੀ।