Petrol Diesel Prices: ਕੌਮਾਂਤਰੀ ਬਾਜ਼ਾਰ `ਚ ਸਸਤਾ ਹੋਇਆ ਕੱਚਾ ਤੇਲ, ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Petrol Diesel Prices: ਭਾਰਤ ਵਿੱਚ ਮਹਿੰਗਾਈ ਤੇਜ਼ੀ ਨਾਲ ਵਧ ਰਹੀ ਹੈ ਉੱਥੇ ਆਮ ਲੋਕਾਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ `ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਲਿਹਾਜ਼ਾ ਭਾਰਤ `ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ `ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
Petrol Diesel Prices: ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਜੇਕਰ ਬ੍ਰੈਂਟ ਕਰੂਡ ਦੀ ਕੀਮਤ 1.3 ਡਾਲਰ (1.51 ਫੀਸਦੀ) ਸਸਤਾ ਹੋ ਕੇ 85.57 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦਾ ਅਸਰ ਅੱਜ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਤੇ ਦੇਖਣ ਨੂੰ ਮਿਲਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ (ਪੈਟਰੋਲ-ਡੀਜ਼ਲ ਦੀ ਕੀਮਤ ਅੱਜ) ਦੇ ਨਵੇਂ ਰੇਟ ਜਾਰੀ ਕੀਤੇ ਹਨ। ਅੱਜ (03 ਦਸੰਬਰ, 2022) ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਬਦਲਾਅ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਅੱਜ ਰਾਜਸਥਾਨ, ਯੂਪੀ ਅਤੇ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਜੇਕਰ ਰਾਜਸਥਾਨ ਦੀ ਗੱਲ ਕਰੀਏ ਤਾਂ (Petrol Diesel Prices) ਪੈਟਰੋਲ 0.31 ਰੁਪਏ ਮਹਿੰਗਾ ਹੋ ਕੇ 108.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.29 ਰੁਪਏ ਮਹਿੰਗਾ ਹੋ ਕੇ 93.92 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਹਰ ਰੋਜ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਰੇਟ ਜਾਰੀ ਕਰਦੀਆਂ ਹਨ।
ਵੇਖੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ---(Petrol Diesel Prices)
ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਹ ਵੀ ਪੜ੍ਹੋ : ਪਾਕਿਸਤਾਨ ਦੀ ਨਾਪਾਕ ਹਰਕਤ; ਫਿਰ ਦਿਖਿਆ ਡਰੋਨ, 7.5 ਕਿਲੋ ਹੈਰੋਇਨ, ਪਿਸਤੌਲ-ਕਾਰਤੂਸ ਬਰਾਮਦ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨਾ ਮਹਿੰਗਾ ਖਰੀਦਣਾ ਪੈ ਰਿਹਾ ਹੈ। ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ ਉਹ ਲੋਕ ਹਨ ਜੋ ਪੈਟਰੋਲ ਪੰਪ ਚਲਾ ਰਹੇ ਹਨ। ਉਹ ਖੁਦ ਖਪਤਕਾਰਾਂ ਦੇ ਸਿਰ 'ਤੇ ਟੈਕਸ ਅਤੇ ਆਪਣਾ ਮਾਰਜਿਨ ਜੋੜ ਕੇ ਪ੍ਰਚੂਨ ਕੀਮਤਾਂ 'ਤੇ ਪੈਟਰੋਲ ਵੇਚਦੇ ਹਨ। ਇਸ ਲਾਗਤ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਵੀ ਜੋੜਿਆ ਜਾਂਦਾ ਹੈ।