ਚੰਡੀਗੜ:  ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਦੁਨੀਆ ਦੇ ਕਈ ਦੇਸ਼ਾਂ ਵਿਚ ਪੈਣਾ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਤੇਲ ਦੀਆਂ ਵਧੀਆਂ ਕੀਮਤਾਂ ਪ੍ਰੇਸ਼ਾਨੀ ਦਾ ਸਬੱਬ ਬਣ ਰਹੀਆਂ ਹਨ। ਭਾਰਤ ਅਤੇ ਪਾਕਿਸਤਾਨ ਸਮੇਤ ਕਈ ਦੇਸ਼ਾਂ ਦੇ ਲੋਕ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਚਿੰਤਤ ਹਨ। ਸ਼੍ਰੀ ਲੰਕਾ ਵੀ ਮਹਿੰਗੀਆ ਕੀਮਤਾਂ ਦੀ ਮਾਰ ਤੋਂ ਵਾਂਝਾ ਨਹੀਂ ਰਹਿ ਸਕਿਆ। ਇਹ ਸੁਣਕੇ ਤੁਹਾਨੂੰ ਹੈਰਾਨੀ ਹੋਵੇਗੀ ਕਿ ਸ਼੍ਰੀ ਲੰਕਾ ਵਿਚ ਤੇਲ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸ਼੍ਰੀ ਲੰਕਾ ਦੇ ਵਿਚ ਪੈਟਰੋਲ ਦੀ ਕੀਮਤ 204 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 139 ਰੁਪਏ ਪ੍ਰਤੀ ਲੀਟਰ ਹੋ ਗਈ ਹੈ।


COMMERCIAL BREAK
SCROLL TO CONTINUE READING

 


ਪਾਕਿਸਤਾਨ ਵਿੱਚ ਵੀ ਵਧੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ


ਹਾਲ ਹੀ ਵਿੱਚ ਪਾਕਿਸਤਾਨ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪਾਕਿਸਤਾਨ 'ਚ ਪੈਟਰੋਲ ਦੀ ਕੀਮਤ 'ਚ 12 ਰੁਪਏ ਦੇ ਵਾਧੇ ਤੋਂ ਬਾਅਦ 159.86 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਪਾਕਿਸਤਾਨ 'ਚ ਡੀਜ਼ਲ ਦੀਆਂ ਕੀਮਤਾਂ 'ਚ ਕਰੀਬ 9.53 ਰੁਪਏ ਦਾ ਵਾਧਾ ਹੋਇਆ ਹੈ।


 


ਭਾਰਤ ਵਿਚ ਅਜੇ ਤੱਕ ਰਾਹਤ


ਜੇਕਰ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਵੀ ਕੀਮਤਾਂ 'ਚ ਸਥਿਰਤਾ ਆਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਇਹ 109.98 ਰੁਪਏ, ਕੋਲਕਾਤਾ 'ਚ 104.67 ਰੁਪਏ ਅਤੇ ਚੇਨਈ 'ਚ 101.40 ਰੁਪਏ ਪ੍ਰਤੀ ਲੀਟਰ ਹੈ। ਹਲਾਂਕਿ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸਹਾਇਕ ਕੰਪਨੀ ਨੇ ਪੈਟਰੋਲ ਦੀ ਕੀਮਤ ਵਿੱਚ 20 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਪਰ ਵਧੀਆਂ ਕੀਮਤਾਂ ਅਜੇ ਲਾਗੂ ਨਹੀਂ ਹੋਈਆਂ।


 


WATCH LIVE TV