Petrol Pump Association Strike News: ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ
Advertisement
Article Detail0/zeephh/zeephh2121598

Petrol Pump Association Strike News: ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ

Petrol Pump Association Strike News: ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

Petrol Pump Association Strike News: ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ

Petrol Pump Association Strike News (ਨਵਦੀਪ ਮਹੇਸਰੀ): ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ 22 ਫਰਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਕੱਲ੍ਹ ਆਮ ਦਿਨਾਂ ਵਾਂਗ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ।

ਇਹ ਵੀ ਪੜ੍ਹੋ: Kisan Andolan Live: ਸ਼ੰਭੂ ਬਾਰਡਰ 'ਤੇ ਮੱਚੀ ਹਾਹਾਕਾਰ, ਮਾਹੌਲ ਤਣਾਅਪੂਰਨ, ਵਰਾਏ ਜਾ ਰਹੇ ਨੇ ਹੰਝੂ ਗੈਸ ਦੇ ਗੋਲੇ

ਕੱਲ੍ਹ ਮੁੰਬਈ ਵਿੱਚ ਹੋਣ ਜਾ ਰਹੀ ਆਲ ਇੰਡੀਆ ਪੱਧਰੀ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਫਿਲਹਾਲ ਕੱਲ੍ਹ ਦੀ ਮੀਟਿੰਗ ਤੋਂ ਬਾਅਦ ਇੱਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ। ਜੇ ਇੱਕ ਹਫ਼ਤੇ ਅੰਦਰ ਹੱਲ ਨਹੀਂ ਨਿਕਲਦਾ ਤਾਂ 29 ਫਰਵਰੀ ਨੂੰ ਹੜਤਾਲ ਕਰਨਗੇ। ਇਸ ਸਬੰਧੀ ਜਾਣਕਾਰੀ ਮੋਗਾ PP ਐਸੋਸੀਏਸ਼ਨ ਦੇ ਪ੍ਰਧਾਨ ਕਾਕਾ ਬਲਖੰਡੀ ਨੇ ਜ਼ੀ ਮੀਡੀਆ ਨੂੰ ਫੋਨ ਰਾਹੀਂ ਦਿੱਤੀ।

ਪੈਟਰੋਲ ਪੰਪ ਐਸੋ. ਮੋਗਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਕਾਕਾ ਬਲਖੰਡੀ ਨੇ ਦੱਸਿਆ ਕਿ ਪੈਟਰੋਲੀਅਮ ਕੰਪਨੀਆਂ ਦੇ ਉੱਚ ਅਧਿਕਾਰੀਆਂ ਵੱਲੋਂ 19 ਫਰਵਰੀ ਨੂੰ ਚੰਡੀਗੜ੍ਹ 'ਚ ਆਲ ਇੰਡੀਆ ਪੱਧਰ ਮੀਟਿੰਗ ਸੱਦੀ ਗਈ ਸੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 22 ਫਰਵਰੀ ਨੂੰ ਮੁੰਬਈ 'ਚ ਹੋਣ ਵਾਲੀ ਮੀਟਿੰਗ 'ਚ ਪੈਟਰੋਲ ਪੰਪ ਡੀਲਰਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ।

ਪੈਟਰੋਲੀਅਮ ਕੰਪਨੀਆਂ ਦੀ ਡੀਲਰਾਂ ਨਾਲ ਆਖ਼ਰੀ ਮੀਟਿੰਗ ਸਾਲ 2018 'ਚ ਹੋਈ ਸੀ। ਤੇਲ ਕੰਪਨੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੈਟਰੋਲੀਅਮ ਕਾਰੋਬਾਰੀਆਂ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਤੇ ਦਿੱਤੀ ਜਾਣ ਵਾਲੀ ਕਮਿਸ਼ਨ ਰਾਸ਼ੀ 'ਚ ਕਿਸੇ ਤਰ੍ਹਾਂ ਦਾ ਵਾਧਾ ਨਹੀਂ ਕੀਤਾ ਗਿਆ। ਇਸ ਦੇ ਵਿਰੋਧ 'ਚ ਡੀਲਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ, ਪੈਟਰੋਲੀਅਮ ਮੰਤਰਾਲੇ ਤੇ ਤੇਲ ਕੰਪਨੀਆਂ ਦੇ ਉੱਚ ਅਧਿਕਾਰੀਆਂ ਸਮੇਤ ਸੂਬਾ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ।

ਇਸ ਦੇ ਬਾਵਜੂਦ ਵੀ ਡੀਲਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਦੇ ਵਿਰੋਧ ਵਿੱਚ ਪੰਜਾਬ ਪੈਟਰੋਲ ਪੰਪ ਡੀਲਰ ਐਸੋ. ਵੱਲੋਂ 22 ਫਰਵਰੀ ਨੂੰ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ। ਹੁਣ ਫਿਲਹਾਲ 22 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਕਾਰਨ ਐਸੋ. ਵੱਲੋਂ ਹੜਤਾਲ ਰੱਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Kisan Andolan 2.0: ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਦਿੱਤਾ ਜਵਾਬ, ਲਿਖਿਆ ਅਜੇ ਤੱਕ ਨਹੀਂ ਮਿਲੇ ਆਰਡਰ

Trending news