Truck Driver Strike: ਰਾਜਪੁਰਾ ਦੇ ਗਗਨ ਚੌਕ ਨੇੜੇ ਪੈਟਰੋਲ ਪੰਪ `ਤੇ ਤੇਲ ਹੋਇਆ ਖ਼ਤਮ; ਕਈ ਘੰਟੇ ਤੋਂ ਖੜ੍ਹੇ ਲੋਕ ਖ਼ਾਲੀ ਪਰਤੇ
Truck Driver Strike: ਗਗਨ ਚੌਕ ਨੇੜੇ ਪੈਟਰੋਲ ਪੰਪ ਉਤੇ ਤੇਲ ਖਤਮ ਹੋਣ ਕਰਕੇ ਲੋਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
Truck Driver Strike: ਰਾਜਪੁਰਾ ਦਿੱਲੀ ਨੈਸ਼ਨਲ ਹਾਈਵੇ ਗਗਨ ਚੌਕ ਨੇੜੇ ਪੈਟਰੋਲ ਪੰਪ ਉਤੇ ਤੇਲ ਖਤਮ ਹੋਣ ਕਰਕੇ ਲੋਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਤੇਲ ਪੁਵਾਉਣ ਆਏ ਪੈਟਰੋਲ ਪੰਪ ਉਤੇ ਰਾਹਗੀਰਾਂ ਅਤੇ ਵਾਹਨ ਸਵਾਰਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਸਨ ਪਰ ਹੁਣ ਪੈਟਰੋਲ ਪੰਪ ਉਤੇ ਵੀ ਤੇਲ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਦੂਰ ਦੁਰਾਡਿਓਂ ਤੇਲ ਪਵਾਉਣ ਲਈ ਆਏ ਸਨ ਪਰ ਤੇਲ ਖਤਮ ਹੋਣ ਕਰਕੇ ਉਨ੍ਹਾਂ ਨੂੰ ਪੈਦਲ ਵਾਹਨ ਰੋੜ ਕੇ ਵਾਪਸ ਜਾਣਾ ਪੈ ਰਿਹਾ ਹੈ।
ਪੰਜਾਬ ਦੇ ਪੈਟਰੋਲ ਪੰਪਾਂ ਨੂੰ ਮੁੱਖ ਤੌਰ 'ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਤੇਲ ਸਪਲਾਈ ਕੀਤਾ ਜਾਂਦਾ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ, ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ ਹਨ।
ਸਰਕਾਰ ਤੇ ਤੇਲ ਕੰਪਨੀਆਂ ਵੀ ਹੜਤਾਲ ਨੂੰ ਲੈ ਕੇ ਗੰਭੀਰ ਹਨ। ਅਜਿਹੇ 'ਚ ਸਰਕਾਰ ਅਤੇ ਤੇਲ ਕੰਪਨੀਆਂ ਹੜਤਾਲ 'ਤੇ ਬੈਠੇ ਆਪ੍ਰੇਟਰਾਂ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ ਜੋ ਆਮ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਉਮੀਦ ਹੈ ਕਿ ਸ਼ਾਮ ਤੱਕ ਕੋਈ ਹੱਲ ਕੱਢ ਲਿਆ ਜਾਵੇਗਾ। ਜੇਕਰ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।
ਇਹ ਵੀ ਪੜ੍ਹੋ : Truck Driver Protest News: ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਪੰਪਾਂ 'ਤੇ ਮੁੱਕ ਗਿਆ ਤੇਲ! ਹੋਰ ਵਿਗੜ ਜਾਵੇਗੀ ਸਥਿਤੀ
ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਬੁਲਾਰੇ ਅਤੇ ਮੋਹਾਲੀ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਿੰਦਰ ਮੋਂਗੀਆ ਨੇ ਕਿਹਾ ਕਿ ਜੇਕਰ ਹੜਤਾਲ ਖਤਮ ਨਾ ਹੋਈ ਤਾਂ ਅੱਜ ਤੋਂ ਬਾਅਦ ਸਥਿਤੀ ਗੰਭੀਰ ਹੋ ਜਾਵੇਗੀ। ਦੂਜੇ ਪਾਸੇ ਇਸ ਕਾਰਨ ਪੈਟਰੋਲ ਪੰਪ ਨੂੰ ਵੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਲੋਕ ਦੂਜੇ ਰਾਜਾਂ ਤੋਂ ਤੇਲ ਭਰ ਕੇ ਆ ਰਹੇ ਹਨ। ਅਜਿਹੇ 'ਚ ਪੈਟਰੋਲ ਪੰਪਾਂ ਦੀ ਵਿਕਰੀ 'ਚ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ : Punjab News: ਮੋਗਾ ਤੋਂ ਆ ਰਹੀ ਬੱਸ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ