Phagwara News: ਸਪਾ ਸੈਂਟਰ ਵਿੱਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ; 8 ਲੜਕੀਆਂ ਸਮੇਤ 11 ਜਣੇ ਕਾਬੂ
Phagwara News: ਫਗਵਾੜਾ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਵਿੱਚ ਥਾਣਾ ਸਿਟੀ ਪੁਲਿਸ ਨੇ ਦੋ ਅਲੱਗ-ਅਲੱਗ ਮਾਮਲਿਆਂ ਵਿੱਚ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
Phagwara News: ਫਗਵਾੜਾ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਵਿੱਚ ਥਾਣਾ ਸਿਟੀ ਪੁਲਿਸ ਨੇ ਦੋ ਅਲੱਗ-ਅਲੱਗ ਮਾਮਲਿਆਂ ਵਿੱਚ 14 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਵਿੱਚ 8 ਔਰਤਾਂ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਐਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਹਰਗੋਬਿੰਦ ਨਗਰ ਦੀ ਪਿਛਲੀ ਸਾਈਡ ਉਤੇ ਪ੍ਰਿੰਸ ਨਾਮ ਦਾ ਸਖ਼ਸ਼ ਸਪਾ ਸੈਂਟਰ ਚਲਾਉਂਦਾ ਹੈ। ਜਿਸ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਹੈ।
ਐਸਐਚਓ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਖੇੜਾ ਕਾਲੋਨੀ ਵਾਸੀ ਰੋਨਿਤ ਤੇ ਸਪਾ ਸੈਂਟਰ ਦੇ ਤਿੰਨ ਮਾਲਕਾਂ ਮੇਤ 14 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਪੰਜ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੈਂਟਰ ਮਾਲਕ ਪ੍ਰਿੰਸ ਸਮੇਤ ਸਾਰੇ ਸੱਤ ਖਿਲਾਫ਼ ਕੇਸ ਦਰਜ ਕੀਤਾ ਹੈ।
ਦੂਜਾ ਮਾਮਲਾ ਪੁਰਾਣੀ ਸਬ਼ੀ ਮੰਡੀ ਬੰਗਾ ਰੋਡ ਤੇ ਰਵੀ ਅਤੇ ਕਾਕਾ ਨਾਮ ਦੇ ਵਿਅਕਤੀ ਹੈਵਨ ਸਪਾ ਸੈਂਟਰ ਚਲਾਉਂਦਾ ਹੈ। ਇਸ ਵਿੱਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ। ਪੁਲਿਸ ਨੇ ਛਾਪੇਮਾਰੀ ਕਕੇ ਗੜ੍ਹਦੀਵਾਲਾ ਨਿਵਾਸੀ ਹਰਪ੍ਰੀਤ ਤੇ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : Patiala Law University: VC ਪਟਿਆਲਾ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਕਾਰਨ ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ
ਸੈਂਟਰ ਮਾਲਕ ਰਵੀ ਤੇ ਕਾਕਾ ਸਮੇਤ ਸਾਰੇ ਸੱਤ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਜਤਿੰਦਰ ਕੁਮਾਰ ਨੇ ਦੱਸਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਫੇਰਬਦਲ, 124 IAS-PCS ਅਧਿਕਾਰੀਆਂ ਦੇ ਕੀਤੇ ਤਬਾਦਲੇ