ਫਿਲੌਰ ਦੇ ਪਿੰਡ ਮਨਸੂਰਪੁਰ 'ਚ ਵਾਪਰੀ ਬੇਅਦਬੀ ਦੀ ਘਟਨਾ, ਸਿਆਸੀ ਆਗੂਆਂ ਨੇ ਕੀਤੀ ਕੜੀ ਨਿੰਦਾ
Advertisement
Article Detail0/zeephh/zeephh1471222

ਫਿਲੌਰ ਦੇ ਪਿੰਡ ਮਨਸੂਰਪੁਰ 'ਚ ਵਾਪਰੀ ਬੇਅਦਬੀ ਦੀ ਘਟਨਾ, ਸਿਆਸੀ ਆਗੂਆਂ ਨੇ ਕੀਤੀ ਕੜੀ ਨਿੰਦਾ

Jalandhar Sacrilege News: ਗੁਰੂਘਰ 'ਚ ਬੇਅਦਬੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿੰਡ ਮਨਸੂਰਪੁਰ ਦੇ ਅੱਜ ਸ੍ਰੀ ਗੁਰੂਦੁਆਰਾ ਸਾਹਿਬ ਵਿਚ ਇਕ ਮੁਲਜ਼ਮ ਨੇ ਬੇਅਦਬੀ ਦੀ ਘਟਨਾ ਤੋਂ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਨਾਲ ਮਾਹੌਲ ਤਨਾਵਪੂਰਨ ਹੋ ਗਿਆ ਅਤੇ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਆਗੂਆਂ ਵੱਲੋਂ ਕੜੀ ਨਿੰਦਾ ਵੀ ਕੀਤੀ ਜਾ ਰਹੀ ਹੈ।  

 

ਫਿਲੌਰ ਦੇ ਪਿੰਡ ਮਨਸੂਰਪੁਰ 'ਚ ਵਾਪਰੀ ਬੇਅਦਬੀ ਦੀ ਘਟਨਾ, ਸਿਆਸੀ ਆਗੂਆਂ ਨੇ ਕੀਤੀ ਕੜੀ ਨਿੰਦਾ

Jalandhar Sacrilege case news : ਫਿਲੌਰ ਦੇ ਪਿੰਡ ਮਨਸੂਰਪੁਰ 'ਚ ਤੜਕੇ ਇਕ ਮੁਲਜ਼ਮ ਨੇ ਬੇਅਦਬੀ ਦੀ ਘਟਨਾ ਤੋਂ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਪਿੰਡ ਮਨਸੂਰਪੁਰ ਦੇ ਸ੍ਰੀ ਗੁਰੂਦੁਆਰਾ ਸਾਹਿਬ ਦੀ ਹੈ, ਜਿੱਥੇ ਉਕਤ ਵਿਅਕਤੀ ਵੱਲੋਂ ਗੋਲਕ ਦੀ ਭੰਨਤੋੜ ਕਰਨ ਦੇ ਨਾਲ-ਨਾਲ ਉਥੇ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਉਥੇ ਮੌਜੂਦ ਪਿੰਡ ਵਾਸੀਆਂ ਨੇ ਫੜ ਲਿਆ। ਘਟਨਾ ਕਾਰਨ ਪਿੰਡ ਦਾ ਮਾਹੌਲ ਤਣਾਅਪੂਰਨ ਹੋ ਗਿਆ ਹੈ।  ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉੱਚ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਸਥਿਤੀ ਨੂੰ ਸ਼ਾਂਤ ਕਰਨ 'ਚ ਜੁਟੀ ਹੋਈ ਹੈ।

ਇਸ ਦੇ ਨਾਲ ਹੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤ ਦਾ ਕਹਿਣਾ ਹੈ ਕਿ ਇਹ ਸਭ ਕੁਝ ਜਾਣਬੁੱਝ ਕੇ ਲੋਕਾਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਗਿਆ ਹੈ। ਗੁਰੂਘਰ ਵਿਚ ਦਾਖਲ ਹੋਏ ਅਰਾਜਕ ਤੱਤ ਬਾਹਰਲੇ ਰਾਜਾਂ ਦੇ ਜਾਪਦੇ ਹਨ। ਕੇਵਲ ਉਹ ਹੀ ਤੰਬਾਕੂ ਦਾ ਸੇਵਨ ਕਰਕੇ ਅਜਿਹੀ ਘਿਨੌਣੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਸਿੱਖ ਸੰਗਤ ਦਾ ਇਹ ਵੀ ਕਹਿਣਾ ਹੈ ਕਿ ਇਹ ਸਭ ਕੁਝ ਕਿਸੇ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦਾ ਹੈ। ਬੇਅਦਬੀ ਦੀ ਅਜਿਹੀ ਘਟਨਾ ਨੂੰ ਸਾਜ਼ਿਸ਼ ਰਚ ਕੇ ਅੰਜਾਮ ਦਿੱਤਾ ਗਿਆ ਹੈ।

ਪਿੰਡ ਮਨਸੂਰਪੁਰ ਦੇ ਗੁਰੂਘਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਹਰ ਕੋਈ ਨਿੰਦਾ ਕਰ ਰਿਹਾ ਹੈ। ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਇਸ ਘਟਨਾ 'ਤੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁਖੀ ਹਿਰਦੇ ਨਾਲ ਉਹ ਬੇਅਦਬੀ ਦੀ ਇਹ ਵੀਡੀਓ ਸਾਂਝੀ ਕਰ ਰਹੇ ਹਨ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਨਾਸਤਿਕ ਕੱਟੜਪੰਥੀ ਤੰਬਾਕੂ ਖਾ ਕੇ ਥੁੱਕਦੇ ਹਨ। ਆਪਣੇ ਟਵੀਟ 'ਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ 2015 'ਚ ਹੋਏ ਬੇਅਦਬੀ ਦੀਆਂ ਯਾਦਾਂ ਤਾਜ਼ਾ ਹੋ ਸਕਦੀਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਨਸੂਰਪੁਰ ਵਿਖੇ ਬੇਅਦਬੀ ਕਾਂਡ ਦੀ ਸਖ਼ਤ ਨਿਖੇਧੀ ਕਰਦਿਆਂ ਟਵੀਟ ਕੀਤਾ ਹੈ ਕਿ ਇਹ ਬਹੁਤ ਹੀ ਨਿੰਦਣਯੋਗ ਘਿਨੌਣਾ ਅਪਰਾਧ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦਿਆਂ ਲਿਖਿਆ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਹ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ।

Trending news