ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ।
ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆ
ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਡਾ. ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਹਨ। ਪੇਸ਼ੇ ਤੋਂ ਐਮਬੀਬੀਐਸ ਡਾਕਟਰ ਹਨ। ਦਲਜੀਤ ਸਿੰਘ ਚੀਮਾ ਦੇ ਜਨਮ 1962 ਵਿੱਚ ਗੁਰਦਾਸਪੁਰ ਦੇ ਭੁਚਿਆਨ ਵਿੱਚ ਹੋਇਆ ਸੀ। ਉਨ੍ਹਾਂ ਦੀ ਉਮਰ ਲਗਭਗ 62 ਸਾਲ ਦੇ ਕਰੀਬ ਹੈ। 2012-17 ਤੱਕ ਉਨ੍ਹਾਂ ਨੇ ਰੂਪਨਗਰ ਵਿਧਾਨ ਸਭਾ ਤੋਂ ਨੁਮਾਇੰਦਗੀ ਕੀਤੀ। 2007 ਤੋਂ 2012 ਤੱਕ ਕੈਬਨਿਟ ਮੰਤਰੀ ਰਹੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਦਿਆਰਥੀ ਜੀਵਨ ਦੌਰਾਨ ਹੀ ਸਿਆਸਤ ਵਿੱਚ ਪੈਰ ਧਰ ਲਿਆ ਸੀ। ਵਿਦਿਆਰਥੀ ਜੀਵਨ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਕਾਲੀ ਨੇਤਾ ਹਰਚਰਨ ਸਿੰਘ ਲੌਂਗੋਵਾਲ ਦੇ ਸੰਪਰਕ ਵਿੱਚ ਆਏ, ਜਿਨ੍ਹਾਂ ਨੇ ਚੰਦੂਮਾਜਰਾ ਨੂੰ ਯੂਥ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਦੇ ਰੂਪ 'ਚ ਨਿਯੁਕਤ ਕੀਤਾ ਸੀ।
ਚੰਦੂਮਾਜਰਾ 1985 'ਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ। ਉਹ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ। ਉਹ 1996 'ਚ ਸੰਤ ਰਾਮ ਸਿੰਗਲਾ ਨੂੰ ਹਰਾ ਕੇ 11ਵੀਂ ਲੋਕ ਸਭਾ ਲਈ ਚੁਣੇ ਗਏ ਸਨ ਤੇ 1998 'ਚ ਕੈਪਟਨ ਨੂੰ ਹਰਾ ਕੇ 12ਵੀਂ ਲੋਕ ਸਭਾ ਲਈ ਚੁਣੇ ਗਏ ਸਨ। 2014 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਨੇਤਾ ਅੰਬਿਕਾ ਸੋਨੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।
ਐਨਕੇ ਸ਼ਰਮਾ ਡੇਰਾਬੱਸੀ ਤੋਂ ਦੋ ਵਿਧਾਇਕ ਰਹਿ ਚੁੱਕੇ ਹਨ। ਐਨਕੇ ਸ਼ਰਮਾ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਗੜ੍ਹ 'ਤੇ ਕਬਜ਼ਾ ਕਰਦੇ ਹੋਏ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਸ਼ਰਮਾ ਅਕਾਲੀ ਦਲ ਦੇ ਖਜ਼ਾਨਚੀ ਅਤੇ ਬੁਲਾਰੇ ਹੋਣ ਦੇ ਨਾਲ-ਨਾਲ ਅਕਾਲੀ ਦਲ ਦੇ ਵਪਾਰ ਅਤੇ ਟ੍ਰੇਡ ਵਿੰਗ ਦੇ ਪ੍ਰਧਾਨ ਵੀ ਹਨ।
ਐਨਕੇ ਸ਼ਰਮਾ ਬਾਦਲ ਸਰਕਾਰ ਵਿੱਚ ਪੰਜਾਬ ਵਿੱਚ ਉਦਯੋਗ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ। 2012 ਵਿੱਚ ਡੇਰਾਬੱਸੀ ਤੋਂ ਪਹਿਲੀ ਵਾਰ ਵਿਧਾਨ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਉਤੇ ਚੋਣ ਲੜੀ ਅਤੇ ਵਿਧਾਇਕ ਬਣੇ ਸਨ। 2017 ਵਿੱਚ ਉਨ੍ਹਾਂ ਨੇ ਦੁਬਾਰਾ ਜਿੱਤ ਹਾਸਲ ਕੀਤੀ। 2022 ਵਿੱਚ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।
ਕਿਸਾਨ ਅੰਦੋਲਨ ਮਗਰੋਂ ਅਨਿਲ ਜੋਸ਼ੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ। ਅਨਿਲ ਜੋਸ਼ੀ ਦਾ ਜਨਮ 1964 ਵਿੱਚ ਤਰਨਤਾਰਨ ਦੇ ਸਾਂਘੇ ਵਿੱਚ ਹੋਇਆ ਸੀ। ਭਾਜਪਾ ਵਿੱਚ ਯੁਵਾ ਨੇਤਾ ਵਜੋਂ ਜੁੜੇ ਸਨ। 2007-2012 ਵਿੱਚ ਭਾਜਪਾ ਉਮੀਦਵਾਰ ਦੇ ਤੌਰ ਉਤੇ ਅੰਮ੍ਰਿਤਸਰ ਨਾਰਥ ਤੋਂ ਚੋਣ ਲੜੇ ਤੇ ਜਿੱਤੇ ਸਨ। 2012 ਵਿੱਚ ਕਾਂਗਰਸ ਦੇ ਸੁਨੀਲ ਦੱਤੀ ਤੋਂ ਚੋਣ ਹਾਰ ਗਏ ਸਨ। 2021 ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਨੂੰ ਅਲਵਿਦਾ ਕਿਹਾ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।
ਅਕਾਲੀ ਦਲ ਦੇ ਸੀਨੀਅਰਾਂ ਨੇਤਾਵਾਂ 'ਚੋਂ ਇਕਬਾਲ ਸਿੰਘ ਝੂੰਦਾਂ ਇਕ ਹਨ। ਝੂੰਦਾਂ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ। ਉਨ੍ਹਾਂ ਦਾ ਜਨਮ 1962 ਵਿੱਚ ਝੁੰਡਨ ਪਿੰਡ ਵਿੱਚ ਹੋਇਆ ਸੀ। 2007 ਤੋਂ ਧੂਰੀ ਅਤੇ 2012 ਵਿੱਚ ਅਮਰਗੜ੍ਹ ਤੋਂ ਵਿਧਾਇਕ ਚੁਣੇ ਗਏ ਸਨ। ਅਕਾਲੀ ਦਲ ਨੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਾ ਦੇ ਆਬਜ਼ਰਵਰ ਦੀ ਜ਼ਿੰਮੇਵਾਰੀ ਦੇ ਰੱਖੀ ਹੈ।
ਰਾਜਵਿੰਦਰ ਸਿੰਘ ਟਕਸਾਲੀ ਅਕਾਲੀ ਤੇ ਰੀਅਲ ਅਸਟੇਟ ਨਾਲ ਜੁੜੇ ਹੋਏ ਹਨ। ਮੋਗਾ ਦੇ ਰੀਅਲ ਅਸਟੇਟ ਕਾਰੋਬਾਰੀ ਰਾਜਵਿੰਦਰ ਸਿੰਘ ਨੂੰ ਅਕਾਲੀ ਦਲ ਨੇ ਫ਼ਰੀਦਕੋਟ ਲੋਕ ਸੀਟ ਉਪਰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਰਾਜਵਿੰਦਰ ਸਿੰਘ ਦਾ ਪਰਿਵਾਰ ਟਕਸਾਲੀ ਅਕਾਲੀ ਹੈ, ਉਸ ਦੇ ਪਿਤਾ ਸ਼ੀਤਲ ਸਿੰਘ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਜਦਕਿ ਰਾਜਵਿੰਦਰ ਸਿੰਘ 2010 ਤੋਂ 2012 ਤੱਕ ਯੂਥ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਰਹਿ ਚੁੱਕੇ ਹਨ।
ਬਿਕਰਮਜੀਤ ਸਿੰਘ ਖ਼ਾਲਸਾ ਬਾਦਲ ਸਰਕਾਰ ਵੇਲੇ ਪਾਰਲੀਮੈਂਟਰੀ ਸੈਕਟਰੀ ਰਹਿ ਚੁੱਕੇ ਹਨ। ਬਿਕਰਮਜੀਤ ਸਿੰਘ ਖ਼ਾਲਸਾ ਲੁਧਿਆਣਾ ਵਿੱਚ ਰਹਿੰਦੇ ਹਨ। ਉਹ 2012 ਵਿੱਚ ਰਾਏਕੋਟ ਤੋਂ ਵਿਧਾਨ ਵਿੱਚ ਪੁੱਜੇ ਸਨ। ਬਾਦਲ ਸਰਕਾਰ ਸਮੇਂ ਪਾਰਲੀਮੈਂਟਰੀ ਸੈਕਟਰੀ ਬਣਾਇਆ ਗਿਆ ਸੀ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਵੀ ਰਹਿ ਚੁੱਕੇ ਹਨ।
ट्रेन्डिंग फोटोज़