ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਕਾਬਿਲੇਗੌਰ ਹੈ ਕਿ ਭਗਵੰਤ ਮਾਨ ਨੇ ਪਤਨੀ ਦੇ ਗਰਭਵਤੀ ਹੋਣ ਦੀ ਵੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਸੀ।
ਸੀਐਮ ਭਗਵੰਤ ਮਾਨ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ; ਪਤਨੀ ਨੇ ਧੀ ਨੂੰ ਦਿੱਤਾ ਜਨਮ
ਸੀਐਮ ਭਗਵੰਤ ਮਾਨ ਨੇ ਧੀਆਂ ਨੂੰ ਜਨਮ ਦੇਣ ਅਤੇ ਉਨ੍ਹਾਂ ਦੀ ਸੰਭਾਲ ਦਾ ਸੰਦੇਸ਼ ਵੀ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਭਗਵੰਤ ਮਾਨ ਨੇ ਪਤਨੀ ਦੇ ਗਰਭਵਤੀ ਹੋਣ ਦੀ ਵੀ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਸੀ।
ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..।
ਸੀਐਮ ਭਗਵੰਤ ਮਾਨ ਤੀਜੀ ਵਾਰ ਪਿਤਾ ਬਣੇ ਹਨ। ਕਾਬਿਲੇਗੌਰ ਹੈ ਕਿ ਭਗਵੰਤ ਮਾਨ ਦੀ ਪਹਿਲੀ ਪਤਨੀ ਤੋਂ ਦੋ ਬੱਚੇ ਹਨ।
ट्रेन्डिंग फोटोज़