Punjab BJP Candidates: ਪੰਜਾਬ `ਚ ਭਾਜਪਾ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ `ਤੇ ਖੇਡਿਆ ਦਾਅ

ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਬਾਹਰੋਂ ਆਏ ਉਮੀਦਵਾਰਾਂ ਨੂੰ ਮੌਕਾ ਦਿੱਤਾ ਗਿਆ ਹੈ।

ਰਵਿੰਦਰ ਸਿੰਘ Apr 03, 2024, 13:08 PM IST
1/6

Faridkot

ਫ਼ਰੀਦਕੋਟ ਤੋਂ ਭਾਜਪਾ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਲੋਕ ਸਭਾ ਚੋਣ ਲਈ ਉਮੀਦਵਾਰ ਐਲਾਨਿਆ ਹੈ।

2/6

Patiala

ਪੀੜ੍ਹੀਆਂ ਤੋਂ ਕਾਂਗਰਸ 'ਚ ਸੇਵਾਵਾਂ ਨਿਭਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪ੍ਰਨੀਤ ਕੌਰ ਨੂੰ ਭਾਜਪਾ ਨੇ ਸ਼ਾਹੀ ਸ਼ਹਿਰ ਤੋਂ ਉਮੀਦਵਾਰ ਐਲਾਨਿਆ ਹੈ।

3/6

Ludhiana

ਕਾਂਗਰਸ ਛੱਡ ਕੇ ਹਾਲ 'ਚ ਬੀਜੇਪੀ ਵਿੱਚ ਸ਼ਾਮਿਲ ਹੋਏ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਭਾਜਪਾ ਨੇ ਮੁੜ ਲੁਧਿਆਣਾ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

4/6

Gurdaspur

ਭਾਜਪਾ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਕੇ ਦਿਨੇਸ਼ ਬੱਬੂ ਨੂੰ ਦੇ ਦਿੱਤੀ ਹੈ।

5/6

Jalandhar

ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਏ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਭਾਜਪਾ ਨੇ ਜਲੰਧਰ ਤੋਂ ਉਮੀਦਵਾਰ ਐਲਾਨਿਆ ਹੈ।

6/6

Amritsar

ਗੁਰੂ ਨਗਰੀ ਅੰਮ੍ਰਿਤਸਰ ਤੋਂ ਭਾਜਪਾ ਨੇ ਤਰਨਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ।

ZEENEWS TRENDING STORIES

By continuing to use the site, you agree to the use of cookies. You can find out more by Tapping this link