Punjab By Election: ਜ਼ਿਮਨੀ ਚੋਣ ਦੌਰਾਨ ਉਮੀਦਵਾਰਾਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਭੁਗਤਾਈ ਵੋਟ; ਦੇਖੋ ਤਸਵੀਰਾਂ
ਪੰਜਾਬ ਵਿੱਚ ਬੁੱਧਵਾਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਉਪਰ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਕਈ ਵਿਧਾਇਕਾਂ, ਉਮੀਦਵਾਰਾਂ ਤੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਤੋਂ ਇਲਾਵਾ ਕਈ ਥਾਈਂ ਬਾਰਾਤ ਚੜ੍ਹਨ ਤੋਂ ਪਹਿਲਾਂ ਲਾੜਿਆਂ ਨੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕੀਤਾ।
Sohan Singh Thandal
ਚੱਬੇਵਾਲ ਤੋਂ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਪਰਿਵਾਰ ਸਮੇਤ ਆਪਣੀ ਵੋਟ ਭੁਗਤਾਈ।
Hardeep Singh Dimpy Dhillon
ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿਲੋਂ ਨੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ।
Gurmeet Singh Meet Hayer
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਮੇਤ ਬਰਨਾਲਾ ਵਿੱਚ ਵੋਟ ਦਾ ਇਸਤੇਮਾਲ ਕੀਤਾ।
Sukhjinder Randhawa
ਡੇਰਾ ਬਾਬਾ ਨਾਨਕ ਵਿਖੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
Kuldeep Singh Dhillon
ਬਰਨਾਲਾ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਆਪਣੀ ਵੋਟ ਪਾਈ।
Gurdeep Singh Bath
ਬਰਨਾਲਾ ‘ਚ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਚੋਣ ਲੜਨ ਵਾਲੇ ਗੁਰਦੀਪ ਸਿੰਘ ਬਾਠ ਨੇ ਵੀ ਪਰਿਵਾਰ ਸਮੇਤ ਵੋਟ ਪਾਈ।
Kewal Singh Dhillon
ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੀ ਵੋਟ ਪਾਉਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗਊਸ਼ਾਲਾ ਵਿੱਚ ਸੇਵਾ ਕੀਤੀ।
Groom Voted
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਵਿਆਹ ਲਈ ਵਿਦੇਸ਼ ਪਰਤੇ ਜਰਮਨਜੀਤ ਸਿੰਘ ਨੇ ਬਾਰਾਤ ਚੜ੍ਹਨ ਤੋਂ ਪਹਿਲਾਂ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਬਲਾਕ ਕਲਾਨੌਰ ਦੇ ਪਿੰਡ ਨਾਨੋਹਾਰਨੀ ਦੇ ਬੂਥ ’ਤੇ ਆਪਣੀ ਵੋਟ ਪਾਈ।