Punjab Cabinet minister flag host: ਅੱਜ ਪੂਰਾ ਭਾਰਤ ਆਜ਼ਾਦੀ ਦਾ 77ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਭਾਰਤ ਨੂੰ 15 ਅਗਸਤ, 1947 ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਮਿਲੀ। ਇਸ ਦੌਰਾਨ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਫਹਿਰਾਇਆ ਹੈ ਵੇਖੋ ਤਸਵੀਰਾਂ ...
ਅੱਜ ਪੂਰਾ ਭਾਰਤ ਆਜ਼ਾਦੀ ਦਾ 78ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ- ਵੱਖ ਕੈਬਨਿਟ ਮੰਤਰੀਆਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਫਹਿਰਾਇਆ ਹੈ ਵੇਖੋ ਤਸਵੀਰਾਂ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।
78ਵੇ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਪਰੇਡ ਦਾ ਨਰੀਖਣ ਕੀਤਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੋਗਾ ਵਿੱਚ ਦੋ ਮਿੰਟ ਦੀ ਦੇਰੀ ਨਾਲ ਲਹਿਰਾਇਆ ਤਿਰੰਗਾ। ਤਿਰੰਗਾ ਲਹਿਰਾਉਣ ਤੋਂ ਬਾਅਦ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਸੰਬੋਧਨ ਕੀਤਾ ਗਿਆ ਹੈ।
ਮਾਨਸਾ ਵਿਖੇ 78 ਵਾਂ ਆਜ਼ਾਦੀ ਦਿਹਾੜਾ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਦੇ ਖੇਡ ਸਟੇਡੀਅਮ ਵਿਖੇ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਲਾ ਸ਼ਿਰਕਤ ਕੀਤੀ ਗਈ ਅਤੇ ਉਨਾਂ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਵੀ ਕੀਤੀ ਗਈ।
ਆਜ਼ਾਦੀ ਦੇ 78 ਮੇ ਦਿਵਸ ਮੌਕੇ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਉਂਡ ਵਿੱਚ ਝੰਡਾ ਲਹਿਰਾਉਣ ਦੀ ਰਸਮ ਸਥਾਨਕ ਸਰਕਾਰਾਂ ਵਾਲੇ ਮੰਤਰੀ ਬਲਕਾਰ ਸਿੰਘ ਵੱਲੋਂ ਕੀਤੀ ਗਈ, ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਮਾਰਚ ਪਰੇਡ ਕਰਕੇ ਸਲਾਮੀ ਦਿੱਤੀ।
ट्रेन्डिंग फोटोज़