Punjab Minister Marriage List: ਜਾਣੋ ਹੁਣ ਤੱਕ ਪੰਜਾਬ ਦੇ ਕਿੰਨੇ ਆਪ ਆਗੂਆਂ ਦਾ ਹੋ ਚੁੱਕਿਆ ਹੈ ਵਿਆਹ
Punjab Cabinet Minister Marriage Photos: ਪੰਜਾਬ ਵਿੱਚ `ਆਪ` ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਹਾਲ ਹੀ ਵਿੱਚ ਵਿਆਹ ਕਰਵਾਇਆ ਹੈ। ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਵਰੀ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ।
Anmol Gagan Maan Wedding
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਹਨਾਂ ਦਾ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ। ਸ਼ਾਹਬਾਜ਼ ਦਾ ਪਰਿਵਾਰ ਜ਼ੀਰਕਪੁਰ ਦਾ ਰਹਿਣ ਵਾਲਾ ਹੈ। ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਮੈਰਿਜ ਪੈਲੇਸ ਵਿੱਚ ਹੋਣਗੀਆਂ।
Punjab CM Bhagwant Mann and Dr. Gurpreet Kaur Wedding
ਜਨਵਰੀ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਣਨ ਤੋਂ ਬਾਅਦ, ਭਗਵੰਤ ਸਿੰਘ ਮਾਨ ਨੇ 7 ਜੁਲਾਈ 2022 ਨੂੰ ਦੂਜੀ ਵਾਰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ। ਡਾ: ਗੁਰਪ੍ਰੀਤ ਕੌਰ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 2015 ਵਿੱਚ ਆਪਣੀ ਪਹਿਲੀ ਪਤਨੀ ਇੰਦਰਜੀਤ ਕੌਰ ਨੂੰ ਤਲਾਕ ਦੇ ਦਿੱਤਾ ਸੀ।
Raghav Chadha and Actress Parineeti Chopra Wedding
'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ 24 ਸਤੰਬਰ 2023 ਨੂੰ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਵਿਆਹ ਕਰਵਾਇਆ ਸੀ ਪਰਿਣੀਤੀ ਅਤੇ ਰਾਘਵ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ ਸੀ।
Gurmeet Singh Meet Hayer and Dr Gurveen Wedding
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ: ਗੁਰਵੀਨ ਕੌਰ ਨਾਲ ਹੋਇਆ ਸੀ। ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ।
Harjot Singh Bains And IPS officer Jyoti Yadav
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ 25 ਮਾਰਚ 2023 ਨੂੰ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ। ਵਿਧਾਇਕ ਹਰਜੋਤ ਸਿੰਘ ਬੈਂਸ ਦਾ ਨੰਗਲ ਨੇੜੇ ਵਿਭੋਰ ਸਾਹਿਬ ਗੁਰਦੁਆਰਾ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਹੋਇਆ। ਡਾ. ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (IPS) ਦੀ 2019 ਬੈਚ ਦੀ ਅਧਿਕਾਰੀ ਹੈ।
AAP MLA Narinder Kaur Bharj
7 ਅਕਤੂਬਰ 2022 ਨੂੰ ਸੰਗਰੂਰ ਤੋਂ 'ਆਪ' ਵਿਧਾਇਕਾ ਨਰਿੰਦਰ ਕੌਰ ਭਾਰਜ ਦਾ ਵਿਆਹ ਹੋਇਆ। ਉਨ੍ਹਾਂ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਸੱਤ ਫੇਰੇ ਲਏ ਸਨ।