Punjab Poll Stars Invisible: ਚੋਣ ਪ੍ਰਚਾਰ `ਚ ਪੰਜਾਬ ਦੇ ਵੱਡੇ ਸਿਆਸੀ ਚਿਹਰੇ ਗਾਇਬ; ਜਾਣੋ ਇਸ ਦਾ ਕਾਰਨ

ਪੰਜਾਬ ਵਿੱਚ 18ਵੀਂਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਦਾ ਸਮਾਂ ਕਾਫੀ ਨੇੜੇ ਆ ਗਿਆ ਹੈ। ਪੰਜਾਬ ਵਿੱਚ ਸਿਆਸੀ ਸਰਗਰਮੀਆਂ ਕਾਫੀ ਤੇਜ਼ ਹਨ ਪਰ ਪੰਜਾਬ ਦੀ ਸਿਆਸਤ ਦੇ ਘਾਗ ਕਹੇ ਜਾਣ ਵਾਲੇ ਨੇਤਾ ਇਸ ਵਾਰ ਗਾਇਬ ਨਜ਼ਰ ਆ ਰਹੇ ਹਨ।

ਰਵਿੰਦਰ ਸਿੰਘ Thu, 23 May 2024-2:06 pm,
1/7

Captain Amarinder Singh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਜੇ ਤੱਕ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਨਹੀਂ ਪੁੱਜੇ। ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਨਾਮਜ਼ਦਗੀ ਵੀ ਇਕੱਲੇ ਹੀ ਭਰੀ ਸੀ। ਪ੍ਰਨੀਤ ਕੌਰ ਦੇ ਚੋਣ ਪ੍ਰਚਾਰ ਵਿੱਚ ਵੀ ਦਿਖਾਈ ਨਹੀਂ ਦਿੱਤੇ। ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ ਸੀ। ਇਸ ਤੋਂ ਬਾਅਦ ਭਾਜਪਾ ਵਿੱਚ ਰਲੇਵਾਂ ਕਰ ਲਿਆ ਸੀ। ਕੈਪਟਨ ਅਮਰਿੰਦਰ ਸਿੰਘ ਦੀ ਤਬੀਅਤ ਖ਼ਰਾਬ ਹੋਣ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ।

2/7

Navjot Singh Sidhu

ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਪੰਜਾਬ ਵਿੱਚ ਹੀ ਨਹੀਂ ਸਗੋਂ ਸਮੁੱਚੇ ਦੇਸ ਵਿੱਚ ਕਾਂਗਰਸ ਦੇ ਸਟਾਰ ਪ੍ਰਚਾਰਕ ਰਹੇ ਹਨ। ਉਹ ਤਿੰਨ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। 2016 ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਵਾਰ ਕਾਂਗਰਸ ਵਿੱਚ ਕਾਟੋ-ਕਲੇਸ਼ ਤੋਂ ਬਾਅਦ ਉਨ੍ਹਾਂ ਨੇ ਕ੍ਰਿਕਟ ਦੀ ਕੁਮੈਂਟਰੀ ਨੂੰ ਤਰਜੀਹ ਦਿੱਤੀ ਅਤੇ ਲੋਕ ਸਭਾ ਚੋਣਾਂ ਲਈ ਆਪਣੀ ਪਾਰਟੀ ਲਈ ਚੋਣ ਪ੍ਰਚਾਰ ਤੋਂ ਖੁਦ ਨੂੰ ਲਾਂਭੇ ਕਰ ਲਿਆ ਹੈ।

3/7

Manpreet Singh Badal

ਪੰਜਾਬ ਦੇ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਸਿੰਘ ਬਾਦਲ ਵੀ ਚੋਣ ਪ੍ਰਚਾਰ ਤੋਂ ਗਾਇਬ ਨਜ਼ਰ ਆਏ ਹਨ। ਅਕਾਲੀ ਦਲ ਤੋਂ ਬਾਅਦ ਕਾਂਗਰਸ ਵਿੱਚ ਦਾਖ਼ਲ ਹੋ ਕੇ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ਾਂਤ ਹੋ ਗਏ ਹਨ। ਮਨਪ੍ਰੀਤ ਬਾਦਲ ਦੀ ਹਾਲ ਵਿੱਚ ਹੀ ਸਰਜਰੀ ਹੋਈ ਸੀ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਕਹਿਣਾ ਹੈ ਕਿ ਉਹ ਉਭਰ ਰਹੇ ਹਨ।  ਉਨ੍ਹਾਂ ਦੇ ਆਪਣੇ ਸਮਰਥਕ ਅਤੇ ਮੌਜੂਦਾ ਕੌਂਸਲਰ ਵੀ ਮੈਦਾਨ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੇ।

4/7

Sukhdev Singh Dhindsa

ਪੰਜਾਬ ਦੇ ਘਾਗ ਨੇਤਾਵਾਂ ਵਿਚੋਂ ਸ਼ੁਮਾਰ ਸੁਖਦੇਵ ਸਿੰਘ ਢੀਂਡਸਾ ਵੀ ਚੋਣ ਪ੍ਰਚਾਰ ਤੋਂ ਦੂਰੀ ਅਪਣਾਏ ਹੋਏ ਹਨ। ਬਾਦਲ, ਕੈਪਟਨ ਦੀ ਤਰ੍ਹਾਂ ਢੀਂਡਸਾ ਨੂੰ ਵੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਢੀਂਡਸਾ ਨੇ ਆਪਣੀ ਅਲੱਗ ਤੋਂ ਪਾਰਟੀ ਬਣਾ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਅਕਾਲੀ ਦਲ ਵਿੱਚ ਰਲੇਵਾਂ ਕਰ ਲਿਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਮਿਲਣ ਕਾਰਨ ਉਹ ਲੋਕ ਸਭਾ ਚੋਣਾਂ ਦੇ ਪ੍ਰਚਾਰ ਤੋਂ ਗਾਇਬ ਹਨ।

5/7

Sikandar Singh Maluka

ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਿਆਸੀ ਸਰਗਰਮੀ ਵੀ ਘੱਟ ਹੀ ਨਜ਼ਰ ਆਈ ਹੈ। ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚੋਂ ਇੱਕ ਹਨ। ਮਲੂਕਾ ਪਰਿਵਾਰ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕੀ ਮੰਨਿਆ ਜਾਂਦਾ ਹੈ। ਸੱਤਾ ਖੁੱਸਣ ਦੇ ਬਾਵਜੂਦ ਮਲੂਕਾ ਨੇ ਪਾਰਟੀ ਦਾ ਸਾਥ ਨਹੀਂ ਛੱਡਿਆ। ਇਸ ਦਰਮਿਆਨ ਸਿਕੰਦਰ ਸਿੰਘ ਮਲੂਕਾ ਦਾ ਪੁੱਤਰ ਤੇ ਨੂੰਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਸਿਕੰਦਰ ਸਿੰਘ ਮਲੂਕਾ ਚੋਣ ਪ੍ਰਚਾਰ ਤੋਂ ਦੂਰੀ ਅਪਣਾਏ ਹੋਏ ਹਨ।

6/7

Shamsher Singh Dullo

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਚੋਣ ਪ੍ਰਚਾਰ ਤੇ ਸਿਆਸੀ ਸਰਗਰਮੀਆਂ ਵਿੱਚ ਨਜ਼ਰ ਨਹੀਂ ਆ ਰਹੇ।  ਪਿਛਲੇ ਦਿਨੀਆਂ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਚਿੱਠੀ ਲਿਖੀ ਸੀ।  ਦੂਲੋ ਨੇ ਸੀਨੀਅਰ ਆਗੂ ਸੋਨੀਆ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਪੰਜਾਬ ਦੇ ਉਮੀਦਵਾਰਾਂ ਉਤੇ ਸਵਾਲ ਖੜ੍ਹੇ ਕੀਤੇ ਸਨ। ਇਸ ਮਗਰੋਂ ਉਸ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਵਿੱਚ ਦਿਖਾਈ ਨਹੀਂ ਦਿੱਤੇ।

7/7

Sucha Singh Chhotepur

ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਲਈ ਪੰਜਾਬ ਵਿੱਚ ਕਨਵੀਨਰ ਦੀ ਭੂਮਿਕਾ ਨਿਭਾਈ ਸੀ। 'ਆਪ' ਤੋਂ ਅਲੱਗ ਹੋ ਕੇ ਉਨ੍ਹਾਂ ਨੇ ਆਪਣਾ ਪੰਜਾਬ ਪਾਰਟੀ ਬਣਾਈ। ਛੋਟੇਪੁਰ 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਅਕਾਲੀ ਦਲ ਦੇ ਮੀਤ ਪ੍ਰਧਾਨ ਸੁੱਚਾ ਸਿੰਘ ਬਟਾਲਾ ਤੋਂ 2022 ਦੀ ਚੋਣ ਲੜੇ ਸਨ ਤੇ ਹਾਰ ਗਏ ਸਨ। ਉਦੋਂ ਤੋਂ ਉਹ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੋਂ ਗਾਇਬ ਹੋ ਗਏ।

ZEENEWS TRENDING STORIES

By continuing to use the site, you agree to the use of cookies. You can find out more by Tapping this link