Rahul Gandhi News: ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਦਿੱਤਾ ਮੋਢਾ, ਵੇਖੋ ਤਸਵੀਰਾਂ

Rahul Gandhi at Golden Temple: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਜੂਠੇ ਬਰਤਨਾਂ ਨੂੰ ਸਾਫ ਕਰਨ ਦੀ ਸੇਵਾ ਵੀ ਕੀਤੀ।

राजन नाथ Oct 03, 2023, 09:33 AM IST
1/5

Rahul Gandhi at Golden Temple

Rahul Gandhi at Amritsar's Golden Temple Photos: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਬੀਤੇ ਦਿਨ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਲੰਗਰ ਹਾਲ ਵਿੱਚ ਬਰਤਨਾਂ ਦੀ ਸੇਵਾ ਵੀ ਕੀਤੀ ਗਈ ਅਤੇ ਬਾਅਦ ਵਿੱਚ ਰਾਤ ਨੂੰ ਵੀ ਮੁੜ ਉਹ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਸੇਵਾ ਨਿਭਾਉਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਾ ਦਿੱਤਾ। 

 

2/5

Rahul Gandhi at Golden Temple

ਇਸ ਦੌਰਾਨ ਉਨ੍ਹਾਂ ਨੇ ਆਪਣੇ ਸਿਰ 'ਤੇ ਨੀਲੇ ਰੰਗ ਦਾ ਸਕਾਰਫ ਪਾਇਆ ਹੋਇਆ ਸੀ। ਰਾਹੁਲ ਗਾਂਧੀ ਦੀ ਸੇਵਾ ਕਰਦਿਆਂ ਦੀ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਇਆ ਹਨ।  ਇਨ੍ਹਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕਾਂਗਰਸ ਦੇ ਨੇਤਾ ਸ਼ਰਧਾ ਨਾਲ ਸੇਵਾ ਨਿਭਾਅ ਰਹੇ ਹਨ।  

 

3/5

Rahul Gandhi at Golden Temple

ਇਸਦੇ ਨਾਲ ਹੀ ਰਾਤ ਨੂੰ ਉਨ੍ਹਾਂ ਵੱਲੋਂ ਸੁਖਾਸਨ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਮੋਢਾ ਦਿੱਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਨਾਲ ਇੱਕ ਬੱਚਾ ਵੀ ਨਜ਼ਰ ਆਇਆ ਜਿਸਨੇ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ। 

 

4/5

Rahul Gandhi at Golden Temple

ਇਸੇ ਤਰ੍ਹਾਂ ਬੀਤੇ ਦਿਨੀਂ ਰਾਹੁਲ ਗਾਂਧੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕੜਾਹਿ ਪ੍ਰਸ਼ਾਦ ਦੀ ਦੇਗ ਵੀ ਕਰਵਾਈ ਗਈ ਅਤੇ ਰੁਮਾਲਾ ਸਾਹਿਬ ਚੜ੍ਹਾਇਆ ਗਿਆ। 

 

5/5

Rahul Gandhi at Golden Temple

ਉਨ੍ਹਾਂ ਵੱਲੋਂ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਜੂਠੇ ਬਰਤਨਾਂ ਨੂੰ ਸਾਫ ਕਰਨ ਦੀ ਸੇਵਾ ਵੀ ਕੀਤੀ।

 

ZEENEWS TRENDING STORIES

By continuing to use the site, you agree to the use of cookies. You can find out more by Tapping this link