Truck Driver Protest: ਹੜਤਾਲ ਦਾ ਅਸਰ; ਪੈਟਰੋਲ ਪੰਪਾਂ `ਤੇ ਲੋਕ ਬੇਹਾਲ, ਦੇਖੋ ਤਸਵੀਰਾਂ
ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਖਿਲਾਫ ਆਲ ਪੰਜਾਬ ਟਰੱਕ ਯੂਨੀਅਨ ਸੜਕਾਂ `ਤੇ ਉਤਰ ਆਈ ਹੈ।
ਪੈਟਰੋਲ ਪੰਪਾਂ ਤੇ ਪੈਟਰੋਲ ਖ਼ਤਮ
ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਨਜ਼ਰ ਆਉਣ ਲੱਗਾ ਹੈ। ਕਈ ਜ਼ਿਲ੍ਹਿਆਂ ਵਿੱਚ ਪੈਟਰੋਲ ਪੰਪਾਂ ’ਤੇ ਪੈਟਰੋਲ ਖ਼ਤਮ ਹੋ ਰਿਹਾ ਹੈ।
ਆਊਟ ਆਫ ਸਟਾਕ ਬੋਰਡ
ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ। ਕਈ ਪੈਟਰੋਲ ਪੰਪਾਂ 'ਤੇ ਆਊਟ ਆਫ ਸਟਾਕ ਬੋਰਡ ਵੀ ਲਗਾਏ ਗਏ ਹਨ।
ਧਰਨਾਕਾਰੀ ਡਰਾਈਵਰਾਂ ਦੀ ਚਿਤਾਵਨੀ
ਬਠਿੰਡਾ 'ਚ ਵੀ ਹੜਤਾਲ ਕਾਰਨ ਪੈਟਰੋਲ ਪੰਪਾਂ 'ਤੇ ਸੰਕਟ ਮੰਡਰਾ ਰਹੇ ਹਨ। ਧਰਨਾਕਾਰੀ ਡਰਾਈਵਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਕਾਨੂੰਨ ਵਾਪਸ ਨਾ ਲਿਆ ਗਿਆ ਤਾਂ ਉਹ ਆਪਣੀ ਹੜਤਾਲ ਤਿੰਨ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਵਧਾ ਦੇਣਗੇ।
ਗਾਹਕਾਂ ਦੀਆਂ ਲੰਬੀਆਂ ਕਤਾਰਾਂ
ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਸੂਬੇ ਦੇ ਅੱਧੇ ਤੋਂ ਵੱਧ ਪੈਟਰੋਲ ਪੰਪ ਸੁੱਕ ਜਾਣਗੇ। ਪੈਟਰੋਲ ਪੰਪਾਂ 'ਤੇ ਗਾਹਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਕੀ ਹੈ ਇਹ ਕਾਨੂੰਨ
ਹਿੱਟ ਐਂਡ ਰਨ ਕਾਨੂੰਨ ਮਤਾਬਿਕ ਜੇਕਰ ਕਿਸੇ ਡਰਾਈਵਰ ਦੀ ਕਾਹਲੀ ਅਤੇ ਲਾਪਰਵਾਹੀ ਨਾਲ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਅਤੇ ਡਰਾਈਵਰ ਪੁਲਿਸ ਜਾਂ ਮੈਜਿਸਟ੍ਰੇਟ ਨੂੰ ਦੱਸੇ ਬਿਨਾਂ ਭੱਜ ਜਾਂਦਾ ਹੈ ਤਾਂ 10 ਸਾਲ ਤੱਕ ਦੀ ਸਜ਼ਾ ਅਤੇ 7 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ।
ਅਸਰ
ਇਸ ਦਾ ਅਸਰ ਖਾਸ ਕਰਕੇ ਸਬਜ਼ੀ ਮੰਡੀਆਂ 'ਤੇ ਜ਼ਿਆਦਾ ਪਵੇਗਾ ਕਿਉਂਕਿ ਜ਼ਿਆਦਾਤਰ ਸਬਜ਼ੀਆਂ ਬਾਹਰਲੇ ਸੂਬਿਆਂ ਤੋਂ ਆਉਂਦੀਆਂ ਹਨ। ਦਿੱਲੀ, ਹਿਮਾਚਲ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਗਿਣਤੀ ਘਟਣ ਲੱਗੀ ਹੈ।