Surjit Patar Death: ਕੌਣ ਸਨ ਪਦਮਸ਼੍ਰੀ ਸੁਰਜੀਤ ਪਾਤਰ? ਜਾਣੋ ਇਹਨਾਂ ਦੀਆਂ ਸਾਰੀਆਂ ਕਵਿਤਾਵਾਂ ਬਾਰੇ

Punjabi poet Surjit Patar Died: ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ (Surjit Patar Death) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ।

रिया बावा May 11, 2024, 08:56 AM IST
1/5

ਸੁਰਜੀਤ ਪਾਤਰ ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਵਿੱਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ਸਵੇਰ ਨੂੰ ਉੱਠੇ ਹੀ ਨਹੀਂ। ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ।

2/5

ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ

ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਰ, ਕਵੀ ਸਨ।   ਉਨ੍ਹਾਂ ਨੂੰ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, 1993 ਵਿੱਚ ਸਾਹਿਤ ਅਕਾਦਮੀ ਪੁਰਸਕਾਰ, 1999 ਵਿੱਚ ਪੰਚਾਨੰਦ ਪੁਰਸਕਾਰ, 2007 ਵਿੱਚ ਆਨੰਦ ਕਾਵਿਆ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

 

3/5

ਮਸ਼ਹੂਰ ਸ਼ਾਇਰ

ਉਹ ਪੰਜਾਬ ਦੇ ਮਸ਼ਹੂਰ ਸ਼ਾਇਰ ਸਨ। ਉਨ੍ਹਾਂ ਦੀਆਂ ਸ਼ਾਇਰੀਆਂ ਬਹੁਤ ਹੀ ਮਸ਼ੂਹਰ ਹਨ।  ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਰ, ਕਵੀ ਸਨ।  

4/5

ਪੰਜਾਬੀ ਸਾਹਿਤ ਦੇ ਬਾਬਾ ਬੋਹੜ

ਅੱਜ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945  ਵਿੱਚ ਹੋਇਆ ਹੈ ਅਤੇ ਉਹ ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ।  

5/5

ਬਹੁਤ ਸਾਰੀਆਂ ਕਵਿਤਾਵਾਂ

ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ ਜਿਸ ਵਿੱਚ ਹਵਾ ਵਿੱਚ ਲਿਖੇ ਅੱਖਰ, ਸ਼ਬਦਾਂ ਦੇ ਮੰਦਰ, ਪਤਝੜ ਦਾ ਹਾਰ, ਜ਼ਮੀਨ ਵਿੱਚ ਧੁਨ, ਬ੍ਰਿਖ ਅਰਜ ਕਰੇ, ਹਨੇਰੇ ਵਿੱਚ ਸੁਨਹਿਰੀ ਮਾਲਾ ਸ਼ਾਮਲ ਹਨ। 

 

ZEENEWS TRENDING STORIES

By continuing to use the site, you agree to the use of cookies. You can find out more by Tapping this link