ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਰਿਵਾਰ ਨੇ ਮੋਹਾਲੀ ਅੰਤਰ-ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।


COMMERCIAL BREAK
SCROLL TO CONTINUE READING


ਸ਼ਹੀਦ ਭਗਤ ਸਿੰਘ ਦੇ ਭਤੀਜੇ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ 100ਵੇਂ ਜਨਮਦਿਨ ਮੌਕੇ ਪੰਜਾਬ ਦੀ ਵਿਧਾਨ ਸਭਾ ’ਚ ਇਹ ਮਤਾ ਪਾਸ ਕੀਤਾ ਗਿਆ ਸੀ, ਜਿਸ ’ਚ ਹਵਾਈ ਅੱਡੇ ਦਾ ਨਾਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ ਗਈ ਸੀ।


 


ਸ਼ਹੀਦ ਭਗਤ ਸਿੰਘ ਨੂੰ ਇੱਕਲੇ ਖੜ੍ਹਨਾ ਪਸੰਦ ਨਹੀਂ ਸੀ: ਵਿਦਿਆਵਤੀ
ਹੁਣ ਉਨ੍ਹਾਂ ਦੇ ਭਤੀਜੇ ਪ੍ਰੋ. ਜਗਮੋਹਨ ਸਿੰਘ ਨੇ ਮੰਗ ਕੀਤੀ ਹੈ ਕਿ ਹਵਾਈ ਅੱਡੇ ’ਚ ਸ਼ਹੀਦ ਭਗਤ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀਆਂ ਰਾਗਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ਵੀ ਲਗਾਈਆਂ ਜਾਣ। ਕਿਉਂਕਿ ਭਗਤ ਸਿੰਘ ਦੀ ਮਾਂ ਵਿਦਿਆਵਤੀ ਦਾ ਮੰਨਣਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਇੱਕਲਾ ਖੜ੍ਹੇ ਰਹਿਣਾ ਪਸੰਦ ਨਹੀਂ ਸੀ, ਸੋ ਉਸਨੂੰ ਆਪਣੇ ਸਾਥੀਆਂ ਨਾਲ ਰਹਿਣ ਦਿੱਤਾ ਜਾਵੇ। 


ਹਵਾਈ ਅੱਡੇ ਨੂੰ ਹਰਿਆਣਾ ਕੁਝ ਹੋਰ ਨਾਮ ਦੇਣਾ ਚਾਹੁੰਦਾ ਸੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੋਹਾਲੀ ’ਚ ਬਣੇ ਇਸ ਅੰਤਰ-ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ। ਜਦਕਿ ਹਰਿਆਣਾ ਸਰਕਾਰ ਇਸ ਹਵਾਈ ਅੱਡੇ ਦਾ ਨਾਮ ਮੰਗਲਸੈਨ ਦੇ ਨਾਮ ’ਤੇ ਰੱਖਣ ਦੀ ਚਾਹਵਾਨ ਸੀ। 



ਇੱਥੇ ਦੱਸਣਾ ਲਾਜ਼ਮੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਦਾ ਐਲਾਨ ਕੀਤਾ ਹੈ।