ਚੰਡੀਗੜ: ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿਚੋਂ ਕੱਢ ਦਿੱਤਾ ਹੈ।


COMMERCIAL BREAK
SCROLL TO CONTINUE READING

 


2017 ਵਿਚ 'ਆਪ' ਦੀ ਟਿਕਟ 'ਤੇ ਪਿਰਮਲ ਸਿੰਘ ਨੇ ਲੜੀ ਸੀ ਚੋਣ


ਪਿਰਮਲ ਸਿੰਘ ਧੌਲਾ ਨੇ 2017 ਵਿਚ ਭਦੌੜ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਸੁਖਪਾਲ ਸਿੰਘ ਖਹਿਰਾ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਦੌੜ ਲੱਗੀ ਸੀ ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿਚ ਉਤਾਰਿਆ ਸੀ।


 


ਕਾਂਗਰਸ ਨੇ ਕਿਉਂ ਕੱਢਿਆ ਬਾਹਰ


ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਿਰਮਲ ਸਿੰਘ ਧੌਲਾ ਹਲਕਾ ਭਦੌੜ ਵਿਚ ਪਾਰਟੀ ਗਤੀਵਿਧੀਆਂ ਤੋਂ ਦੂਰ ਚੱਲੇ ਆ ਰਹੇ ਸਨ। ਕਾਂਗਰਸ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਹੁਣ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।


 


WATCH LIVE TV