Piyush Goyal Amritsar Visit: ਕੇਂਦਰੀ ਮੰਤਰੀ ਪੀਯੂਸ਼ ਗੋਇਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਨਾਲ ਵੀ ਸੀ। ਇਸ ਤੋਂ ਇਲਾਵਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਭਾਜਪਾ ਆਗੂ ਮੌਜੂਦ ਸੀ। ਪੀਯੂਸ਼ ਗੋਇਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੋਣਗੇ।


COMMERCIAL BREAK
SCROLL TO CONTINUE READING

ਕੇਂਦਰੀ ਮੰਤਰੀ ਬੀਤੀ ਸ਼ਾਮ ਹੀ ਅੰਮ੍ਰਿਤਸਰ ਪਹੁੰਚ ਗਏ ਸਨ। ਉਨ੍ਹਾਂ ਨੇ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਬਾਰੇ ਚਰਚਾ ਕੀਤੀ ਸੀ। ਪੀਯੂਸ਼ ਗੋਇਲ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਕਰਨਗੇ। ਇੰਨਾ ਹੀ ਨਹੀਂ, ਉਹ ਲੋਕਾਂ ਨੂੰ ਐਨਡੀਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ।


ਇਸ ਵਾਰ ਭਾਜਪਾ ਨੇ 400 ਪਾਰ ਕਰਨ ਦਾ ਨਾਅਰਾ ਦਿੱਤਾ ਹੈ।ਬੀਤੇ ਦਿਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੋ ਦਿਨਾ ਦੌਰਾ ਪੂਰਾ ਕਰਕੇ ਵਾਪਸ ਪਰਤੇ ਹਨ। ਇਸ ਦੌਰਾਨ ਉਨ੍ਹਾਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤਿੰਨ ਚੋਣ ਰੈਲੀਆਂ ਕੀਤੀਆਂ। ਅੱਜ ਚੋਣਾਂ ਦਾ ਛੇਵਾਂ ਪੜਾਅ ਚੱਲ ਰਿਹਾ ਹੈ। ਇਸ ਤੋਂ ਬਾਅਦ ਜ਼ਿਆਦਾਤਰ ਸੀਨੀਅਰ ਆਗੂਆਂ ਦਾ ਰੁਖ ਪੰਜਾਬ ਵੱਲ ਹੋ ਰਿਹਾ ਹੈ।


ਇਹ ਵੀ ਪੜ੍ਹੋ : Lok Sabha Election 2024 Voting Live: 8 ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਜਾਰੀ, 3 ਵਜੇ ਤੱਕ 49.2 ਫ਼ੀਸਦੀ ਹੋਇਆ ਮਤਦਾਨ


ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਅੰਮ੍ਰਿਤਸਰ ਪਹੁੰਚ ਰਹੇ ਹਨ। ਜਿੱਥੇ ਉਹ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਫਿਰ ਅੰਮ੍ਰਿਤਸਰ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਿਅੰਕਾ ਗਾਂਧੀ ਐਤਵਾਰ ਨੂੰ ਪੰਜਾਬ ਆ ਰਹੀ ਹੈ ਅਤੇ ਖੰਨਾ ਅਤੇ ਸ੍ਰੀ ਆਨੰਦਪੁਰ ਸਾਹਿਬ 'ਚ ਸੰਬੋਧਨ ਕਰੇਗੀ। ਅੱਜ ਦੇ ਦੌਰੇ ਤੋਂ ਬਾਅਦ ਰਾਹੁਲ ਗਾਂਧੀ ਦਾ ਦੂਜਾ ਦੌਰਾ 29 ਮਈ ਨੂੰ ਹੋਣ ਜਾ ਰਿਹਾ ਹੈ। ਇਸ ਦਿਨ ਰਾਹੁਲ ਗਾਂਧੀ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨਗੇ।


ਇਹ ਵੀ ਪੜ੍ਹੋ : Sri Kiratpur Sahib: ਅੱਤ ਦੀ ਗਰਮੀ 'ਚ ਪਾਣੀ ਲਈ ਮਚੀ ਹਾਹਾਕਾਰ; ਲੋਕ ਪੀਣ ਵਾਲਾ ਪਾਣੀ ਦੂਰੋਂ ਲਿਆਉਣ ਲਈ ਮਜਬੂਰ