Ajnala News: ਅਜਨਾਲਾ ਵਿੱਚ ਲੋਕਾਂ ਦਾ ਸਿਹਤ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ।
Trending Photos
Ajnala News (ਭਰਤ ਸ਼ਰਮਾ): ਅਜਨਾਲਾ ਸ਼ਹਿਰ ਅੰਦਰ ਦੁਕਾਨਾਂ ਉੱਪਰ ਸ਼ਰੇਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਕੀੜੇ ਮਕੌੜੇ ਪਰੋਸ ਕੇ ਦਿੱਤੇ ਜਾ ਰਹੇ ਹਨ। ਅਜਨਾਲਾ ਦੀ ਧਰਮਪਾਲ ਵੈਸ਼ਨੋ ਭੋਜਨ ਭੰਡਾਰ ਉੱਪਰ ਭਠੂਰੇ ਵੇਚੇ ਜਾ ਰਹੇ ਹਨ ਜਿਸ ਵਿੱਚੋਂ ਸੁਸਰੀਆਂ ਨਿਕਲ ਰਹੀਆਂ ਹਨ। ਧਰਮਪਾਲ ਵੈਸ਼ਨੋ ਭੋਜਨ ਭੰਡਾਰ ਤੋਂ ਭਠੂਰੇ ਪੈਕ ਕਰਵਾ ਕੇ ਗਾਹਕ ਘਰ ਲੈ ਗਏ।
ਇਸ ਦੌਰਾਨ ਘਰ ਵਿੱਚ ਜਦੋਂ ਭਠੂਰੇ ਖਾ ਰਹੇ ਸਨ ਤਾਂ ਅਚਾਨਕ ਉਸ ਵਿੱਚ ਇੱਕ ਨਹੀਂ ਦੋ ਨਹੀਂ ਤਿੰਨ ਤਿੰਨ ਸੁਸਰੀਆਂ ਨਿਕਲੀਆਂ। ਇਸ ਤੋਂ ਬਾਅਦ ਇਸ ਸਬੰਧੀ ਗਾਹਕ ਵੱਲੋਂ ਤੁਰੰਤ ਦੁਕਾਨਦਾਰ ਨੂੰ ਇਸ ਦੀ ਸ਼ਿਕਾਇਤ ਕੀਤੀ ਤਾਂ ਦੁਕਾਨਦਾਰ ਨੇ ਕਿਹਾ ਬਾਰਿਸ਼ ਦਾ ਮੌਸਮ ਹੈ, ਪੈ ਸਕਦੀ ਹੈ ਕੋਈ ਵੱਡੀ ਗੱਲ ਨਹੀਂ ਹੈ। ਹਾਲਾਂਕਿ ਇਸ ਤੋਂ ਬਾਅਦ ਫੂਡ ਸੇਫਟੀ ਵਿਭਾਗ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਗਈ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਜ਼ਿਲ੍ਹਾ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਵਿਭਾਗ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਸ਼ਿਕਾਇਤ ਪਹੁੰਚੀ ਹੈ ਜਿਸ ਦੇ ਆਧਾਰ ਉਤੇ ਉਨ੍ਹਾਂ ਵੱਲੋਂ ਇੱਕ ਟੀਮ ਬਣਾ ਕੇ ਉਸ ਦੁਕਾਨ ਉੱਪਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਪੀਲ ਹੈ ਕਿ ਹਮੇਸ਼ਾ ਹੀ ਇਹ ਦੁਕਾਨਾਂ ਵਾਲੇ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕਰਕੇ ਹੀ ਲੋਕਾਂ ਨੂੰ ਖੁਆਉਣ ਤੇ ਉਨ੍ਹਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਇਹ ਵੀ ਪੜ੍ਹੋ : Harsimrat Kaur Badal: ਸਿੱਖਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰਨ ਵਾਲੀ ਐਮਰਜੈਂਸੀ ਫਿਲਮ 'ਤੇ ਭਾਜਪਾ ਦੀ ਮੋਹਰ ਲੱਗੀ-ਹਰਸਿਮਰਤ ਕੌਰ ਬਾਦਲ