ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਵਾਲੇ 21 ਲੱਖ ਲੋਕ ਅਯੋਗ ਪਾਏ ਗਏ ਹਨ। ਇਨ੍ਹਾਂ 'ਚੋਂ ਕਈ ਨੋਟਿਸ ਭੇਜੇ ਜਾ ਚੁੱਕੇ ਹਨ। ਇਨ੍ਹਾਂ ਲੋਕਾਂ ਤੋਂ ਹੁਣ ਤੱਕ ਦੀਆਂ ਸਾਰੀਆਂ ਕਿਸ਼ਤਾਂ ਵਸੂਲੀਆਂ ਜਾ ਰਹੀਆਂ ਹਨ।
Trending Photos
ਚੰਡੀਗੜ: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਹੁਣ ਤੱਕ ਕਿਸਾਨਾਂ ਦੇ ਖਾਤੇ ਵਿਚ ਭੇਜ ਦਿੱਤੀ ਗਈ ਹੈ। ਕਿਸਾਨ ਹੁਣ 12ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਰ ਇਸ ਵਾਰ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਕਮ 21 ਲੱਖ ਕਿਸਾਨਾਂ ਤੋਂ ਵਾਪਸ ਲਈ ਜਾਣੀ ਹੈ। ਇਹ ਖ਼ਬਰ ਰਤਾ ਝਟਕਾ ਦੇਣ ਵਾਲੀ ਪਰ ਇਹ ਸੱਚ ਹੈ ਕਿ ਹੁਣ ਲੈਣੇ ਦੇ ਦੇਣੇ ਪੈਣਗੇ। ਆਖਿਰ ਅਜਿਹਾ ਕਿਉਂ ਹੋਵੇਗਾ ਇਹ ਵੀ ਤੁਹਾਨੂੰ ਦੱਸ ਦਿੰਦੇ ਆਂ...
ਇਸ ਯੋਜਨਾ ਅਧੀਨ ਆਉਂਦੇ 21 ਲੱਖ ਲੋਕ ਅਯੋਗ ਪਾਏ ਗਏ
ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਲੈਣ ਵਾਲੇ 21 ਲੱਖ ਲੋਕ ਅਯੋਗ ਪਾਏ ਗਏ ਹਨ। ਇਨ੍ਹਾਂ 'ਚੋਂ ਕਈ ਨੋਟਿਸ ਭੇਜੇ ਜਾ ਚੁੱਕੇ ਹਨ। ਇਨ੍ਹਾਂ ਲੋਕਾਂ ਤੋਂ ਹੁਣ ਤੱਕ ਦੀਆਂ ਸਾਰੀਆਂ ਕਿਸ਼ਤਾਂ ਵਸੂਲੀਆਂ ਜਾ ਰਹੀਆਂ ਹਨ। ਬਾਕੀ ਰਹਿੰਦੇ ਲੋਕਾਂ ਨੂੰ ਵੀ ਨੋਟਿਸ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਹਰ ਕਿਸਾਨ ਤੋਂ 22-22 ਹਜ਼ਾਰ ਰੁਪਏ ਵਸੂਲੇ ਜਾਣੇ ਹਨ।
6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਂਦੇ ਹਨ
ਇਸ ਸਕੀਮ ਤਹਿਤ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਨ੍ਹਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਹਰ 4 ਮਹੀਨਿਆਂ ਦੇ ਅੰਤਰਾਲ 'ਤੇ ਕਿਸਾਨਾਂ ਦੇ ਖਾਤੇ 'ਚ 2-2 ਹਜ਼ਾਰ ਰੁਪਏ ਪਾ ਕੇ ਕਿਸਾਨਾਂ ਦੇ ਖਾਤੇ 'ਚ ਭੇਜੀ ਜਾਂਦੀ ਹੈ।
ਲਿਸਟ ਵਿਚ ਚੈਕ ਕੀਤਾ ਜਾ ਸਕਦਾ ਹੈ ਨਾਂ
ਜੇਕਰ ਤੁਸੀਂ ਜਲਦੀ ਤੋਂ ਜਲਦੀ ਭੁੱਲੇਖਿਆਂ ਦੀ ਤਸਦੀਕ ਨਾ ਕਰਵਾਈ ਤਾਂ ਤੁਹਾਡਾ ਨਾਮ ਵੀ ਇਸ ਸੂਚੀ ਤੋਂ ਬਾਹਰ ਹੋ ਸਕਦਾ ਹੈ। ਨਿਯਮਾਂ ਮੁਤਾਬਕ ਜੇਕਰ ਤੁਸੀਂ ਇਨਕਮ ਟੈਕਸ ਦਾਤਾ ਹੋ, ਕਿਸੇ ਸਰਕਾਰੀ ਅਦਾਰੇ ਵਿਚ ਕੰਮ ਕਰਦੇ ਹੋ ਤਾਂ ਵੀ ਤੁਹਾਡਾ ਪਤਾ ਇਸ ਸੂਚੀ ਵਿੱਚੋਂ ਕੱਟ ਲਿਆ ਜਾਵੇਗਾ। ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਲਾਭਪਾਤਰੀ ਸੂਚੀ ਵਿਚ ਆਪਣਾ ਨਾਮ ਵੀ ਦੇਖ ਸਕਦੇ ਹੋ ਕਿ ਕੀ ਤੁਹਾਡਾ ਲਾਭਪਾਤਰੀ ਸੂਚੀ ਵਿਚ ਹੈ ਜਾਂ ਨਹੀਂ।
WATCH LIVE TV