Gurdaspur News: ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ PM ਦੀ ਪੁਤਿਨ ਨੂੰ ਅਪੀਲ, ਪਰਿਵਾਰਕ ਮੈਂਬਰਾਂ 'ਚ ਖੁਸ਼ੀ ਦੀ ਲਹਿਰ
Advertisement
Article Detail0/zeephh/zeephh2328638

Gurdaspur News: ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ PM ਦੀ ਪੁਤਿਨ ਨੂੰ ਅਪੀਲ, ਪਰਿਵਾਰਕ ਮੈਂਬਰਾਂ 'ਚ ਖੁਸ਼ੀ ਦੀ ਲਹਿਰ

Gurdaspur News:ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੁਤਿਨ ਨੂੰ ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਅਪੀਲ ਕੀਤੀ ਹੈ। ਜਿਸ ਨਾਲ ਪਰਿਵਾਰਾਂ ਨੂੰ ਇਕ ਵਾਰ ਫਿਰ ਉਮੀਦ ਦੀ ਕਿਰਨ ਜਾਗੀ ਹੈ ਕਿ ਉਹ ਜਲਦ ਹੀ ਭਾਰਤ ਪਰਤਣਗੇ।

Gurdaspur News: ਰੂਸ 'ਚ ਫਸੇ ਭਾਰਤੀ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ PM ਦੀ ਪੁਤਿਨ ਨੂੰ ਅਪੀਲ, ਪਰਿਵਾਰਕ ਮੈਂਬਰਾਂ 'ਚ ਖੁਸ਼ੀ ਦੀ ਲਹਿਰ

Gurdaspur News(Avtar Singh): ਰੂਸ ਵਿੱਚ ਫਸੇ ਸੱਤ ਭਾਰਤੀ ਨੌਜਵਾਨਾਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਸ਼ੇਅਰ ਕਰਕੇ ਆਪਣੇ ਵਤਨ ਵਾਪਸੀ ਦੀ ਮੰਗ ਕੀਤੀ ਸੀ। ਜਿਸ ਵਿੱਚ ਇਹ ਨੌਜਵਾਨ ਪੰਜਾਬ ਅਤੇ ਹਰਿਆਣਾ ਸੂਬੇ ਦੇ ਹੋਣ ਦਾ ਦਾਅਵਾ ਕਰਦੇ ਹੋਏ ਕਹਿ ਰਹੇ ਸਨ। ਉਹ ਰੂਸ ਘੁੰਮਣ ਆਏ ਸਨ, ਜਿੱਥੇ ਉਨ੍ਹਾਂ ਨੂੰ ਫੜ ਕੇ ਫੌਜ ਵਿੱਚ ਜ਼ਬਰਦਸਤੀ ਭਰਤੀ ਕਰਕੇ ਯੂਕਰੇਨ ਲਿਆਂਦਾ ਗਿਆ ਅਤੇ ਜੰਗ ਲਈ ਭੇਜਿਆ ਜਾ ਰਿਹਾ ਹੈ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਸੀ ਅਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮਦਦ ਦਾ ਭਰੋਸਾ ਦਿੱਤਾ ਸੀ। ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ 'ਚ ਚੱਲ ਰਹੇ ਸੰਮੇਲਨ ਦੌਰਾਨ ਗੱਲਬਾਤ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਸਰਕਾਰ ਨਾਲ ਗੱਲ ਕੀਤੀ ਹੈ ਕਿ ਰੂਸੀ ਫੌਜ ਵਿੱਚ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਿਆ ਜਾਵੇ। ਇਸ ਦੇ ਸਾਹਮਣੇ ਆਉਣ ਤੋਂ ਬਾਅਦ ਰੂਸ ਵਿੱਚ ਫਸੇ ਗੁਰਦਾਸਪੁਰ ਦੇ ਨੌਜਵਾਨ ਗਗਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਸ ਨੇ ਕਿਹਾ ਕਿ ਹੁਣ ਉਨ੍ਹਾਂ ਵਿਚ ਉਮੀਦ ਦੀ ਕਿਰਨ ਜਾਗ ਪਈ ਹੈ ਕਿ ਉਸ ਦੇ ਬੱਚੇ ਜਲਦੀ ਹੀ ਭਾਰਤ ਪਰਤਣਗੇ।

ਜਾਣਕਾਰੀ ਦਿੰਦਿਆਂ ਰੂਸ 'ਚ ਫਸੇ ਗੁਰਦਾਸਪੁਰ ਦੇ ਨੌਜਵਾਨ ਗਗਨਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਰੂਸ ਪਹੁੰਚੇ ਹੋਏਹਨ ਅਤੇ ਉਨ੍ਹਾਂ ਦੇ ਪੁੱਤਰ ਨੇ ਵੀ ਫੋਨ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਗਏ ਹੋਏ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ।

ਪਿਤਾ ਬਲਵਿੰਦਰ ਸਿੰਘ ਨੇ ਆਪਣੇ ਲੜਕੇ ਅਤੇ ਸਾਥੀਆਂ ਦੀ ਹਾਲਤ ਬਿਆਨ ਕੀਤੀ ਅਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਗਗਨਦੀਪ ਨੇ ਫੋਨ ਕਰਕੇ ਸਥਿਤੀ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਅੱਗੇ ਜੰਗ ਲੜਨ ਲਈ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬੰਕਰਾਂ ਵਿੱਚ ਰੱਖਿਆ ਗਿਆ ਹੈ। ਇਸ ਜੰਗ ਦੌਰਾਨ ਭਾਰਤ ਦੇ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ। ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਗੱਲਬਾਤ ਲਈ ਰੂਸ ਪਹੁੰਚ ਗਏ ਹਨ। ਇਸ ਕਾਰਨ ਰੂਸ 'ਚ ਫਸੇ ਭਾਰਤੀ ਨੌਜਵਾਨਾਂ 'ਚ ਇਕ ਵਾਰ ਫਿਰ ਉਮੀਦ ਦੀ ਕਿਰਨ ਜਾਗੀ ਹੈ ਕਿ ਉਹ ਜਲਦ ਹੀ ਭਾਰਤ ਪਰਤਣਗੇ।

Trending news