Veer Bal Diwas: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra modi) ਅੱਜ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ 'ਵੀਰ ਬਾਲ ਦਿਵਸ' ਦੇ ਮੌਕੇ 'ਤੇ ਆਯੋਜਿਤ ਇਤਿਹਾਸਕ ਪ੍ਰੋਗਰਾਮ 'ਚ ਹਿੱਸਾ ਲੈਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਲਗਭਗ 300 ਬਾਲ ਕੀਰਤਨੀਆਂ ਵੱਲੋਂ ਪੇਸ਼ ਕੀਤੇ ਗਏ ਸ਼ਬਦ ਕੀਰਤਨ ਵਿੱਚ ਵੀ ਹਿੱਸਾ ਲੈਣਗੇ। ਇਸ ਬਾਬਤ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸਾਂਝੀ ਕੀਤੀ ਹੈ। ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੀਐਮ ਮੋਦੀ ਲਗਭਗ 300 ਬਾਲ ਕੀਰਤਨੀਆਂ ਦੁਆਰਾ ਕੀਤੇ ਗਏ "ਸ਼ਬਦ ਕੀਰਤਨ" ਵਿੱਚ  (Veer Bal Diwas Programme) ਸ਼ਾਮਲ ਹੋਣਗੇ ਅਤੇ ਲਗਭਗ 3,000 ਬੱਚਿਆਂ ਦੁਆਰਾ 'ਮਾਰਚ-ਪਾਸਟ' ਨੂੰ ਹਰੀ ਝੰਡੀ ਦੇਣਗੇ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਵੀਰ ਬਾਲ ਦਿਵਸ ਦਾ ਵੀ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਹੈ। ਇਸ ਮੌਕੇ ਦਿੱਲੀ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਦਰਅਸਲ, ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ 26 ਦਸੰਬਰ ਨੂੰ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ। ਸਿੱਖ ਗੁਰੂ ਦੇ ਪੁੱਤਰਾਂ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।


ਇਹ ਵੀ ਪੜ੍ਹੋ: ਲੁਧਿਆਣਾ ਦੇ ਇਕ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਦੂਜੇ ਪਾਸੇ PM ਨਰਿੰਦਰ ਮੋਦੀ ਨੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਕਰਵਾਏ ਗਏ ਲੇਖ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਬਾਰੇ ਜਾਣਕਾਰੀ ਟਵਿੱਟਰ 'ਤੇ ਪੋਸਟ ਕੀਤਾ।  ਇਸ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਸਾਰਿਆਂ ਨੂੰ, ਖਾਸ ਕਰਕੇ ਮੇਰੇ ਨੌਜਵਾਨ ਦੋਸਤਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਲੇਖ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਤਾਕੀਦ ਕਰਾਂਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਭਾਰਤ ਸਦਾ ਯਾਦ ਰੱਖੇਗਾ।"