PM Narendra Modi mother admitted to hospital in Ahemdabad news: ਅਹਿਮਦਾਬਾਦ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਸਿਹਤ ਵਿਗੜ ਗਈ ਹੈ (PM Modi mother hospitalised)। ਇਸ news ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ PM Modi ਦੀ mother Heeraben Modi ਦੀ Health ਬਾਰੇ ਜਾਣਕਾਰੀ ਲਈ ਜਾ ਰਹੀ ਹੈ।


COMMERCIAL BREAK
SCROLL TO CONTINUE READING

ਮੀਡੀਆ ਰਿਪੋਰਟਾਂ ਦੇ ਮੁਤਾਬਕ ਹੀਰਾਬੇਨ ਮੋਦੀ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ (PM Modi mother hospitalised)। ਜਿਵੋਂ ਹੀ ਇਹ news ਸਾਹਮਣੇ ਆਈ ਤਾਂ ਲੋਕ PM Modi ਦੀ mother Heeraben Modi ਦੀ Health ਬਾਰੇ ਚਿੰਤਤ ਹਨ। ਮਿਲੀ ਜਾਣਕਾਰੀ ਮੁਤਾਬਕ ਹੀਰਾਬੇਨ ਮੋਦੀ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ।   


ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ਗਾਂਧੀਨਗਰ ਸਥਿਤ ਆਪਣੀ ਰਿਹਾਇਸ਼ 'ਤੇ ਆਪਣੀ ਮਾਂ ਨੂੰ ਮਿਲੇ ਸਨ। ਇਸ ਦੌਰਾਨ ਪੀਐਮ ਮੋਦੀ ਆਪਣੀ ਮਾਂ ਦੇ ਕੋਲ ਬੈਠੇ ਨਜ਼ਰ ਆਏ ਸਨ ਅਤੇ ਉਨ੍ਹਾਂ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਉਨ੍ਹਾਂ ਦਾ ਆਸ਼ੀਰਵਾਦ ਵੀ ਲਿਆ ਸੀ।


ਦੱਸਣਯੋਗ ਹੈ ਕਿ ਇਸ ਸਾਲ ਹੀਰਾਬੇਨ ਨੇ 18 ਜੂਨ ਨੂੰ ਆਪਣਾ 100ਵਾਂ ਜਨਮਦਿਨ ਮਨਾਇਆ ਸੀ। 


ਇਹ ਵੀ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਦਸੰਬਰ 2022


ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਅਤੇ ਪਰਿਵਾਰਕ ਮੈਂਬਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ। ਮਿਲੀ ਜਾਣਕਾਰੀ ਮੁਤਾਬਕ ਪ੍ਰਹਿਲਾਦ ਮੋਦੀ ਅਤੇ ਪਰਿਵਾਰਕ ਮੈਂਬਰਾਂ ਕਾਰ ਵਿੱਚ ਯਾਤਰਾ ਕਰ ਰਹੇ ਸਨ, ਜਦੋਂ ਮੈਸੂਰ ਨੇੜੇ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। 


ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਡਰਾਈਵਰ ਤੋਂ ਇਲਾਵਾ ਪ੍ਰਹਿਲਾਦ, ਉਸ ਦਾ ਬੇਟਾ, ਨੂੰਹ ਅਤੇ ਇਕ ਬੱਚਾ ਸਵਾਰ ਸਨ ਅਤੇ ਉਨ੍ਹਾਂ ਨੂੰ ਕੁਝ ਸੱਟਾਂ ਲੱਗੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਜੇਐਸਐਸ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ। 


ਇਹ ਵੀ ਪੜ੍ਹੋ: Coronavirus Punjab Updates: ਪੰਜਾਬ 'ਚ ਇੱਕ ਦਿਨ 'ਚ ਆਏ ਕੋਰੋਨਾ ਦੇ 8 ਨਵੇਂ ਮਾਮਲੇ


(Apart from news of "PM Narendra Modi mother admitted to hospital in Ahemdabad", stay tuned to Zee PHH)