PM Narendra Modi on Giani Jagtar Singh Death News: ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸ ਦਈਏ ਕਿ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ।


COMMERCIAL BREAK
SCROLL TO CONTINUE READING

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਗਿਆ ਕਿ, "ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲੇ ਜਾਣ 'ਤੇ ਦੁਖੀ ਹਾਂ। ਉਨ੍ਹਾਂ ਨੂੰ ਉਹਨਾਂ ਦੇ ਭਰਪੂਰ ਗਿਆਨ ਅਤੇ ਗੁਰੂ ਸਾਹਿਬਾਂ ਦੀਆਂ ਸੀਖ਼ਾਂ ਦੇ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ।" (PM Narendra Modi on Giani Jagtar Singh Death News)


ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ ਗਿਆ ਅਤੇ ਕਿਹਾ ਗਿਆ, "ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ..."


ਜਗਤਾਰ ਸਿੰਘ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਹੈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਸਨ। ਦੇਸ਼-ਵਿਦੇਸ਼ ਦੀਆਂ ਸੰਗਤ ਨਾਲ ਵੀ ਵਿਚਰਦੇ ਹੋਏ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੇ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਸਨ।


ਦੱਸ ਦਈਏ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ ਸੇਵਾਮੁਕਤ ਕੀਤਾ ਗਿਆ ਸੀ।


ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਣੇ ਕਈ ਦਿੱਗਜਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Giani Jagtar Singh Death News: ਗਿਆਨੀ ਜਗਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ