Punjab News: PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ
Advertisement
Article Detail0/zeephh/zeephh1979232

Punjab News: PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ

Punjab News:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ (ਆਪ੍ਰੇਸ਼ਨ) ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Punjab News: PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ

Punjab News: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਲੱਗੀ ਸੰਨ੍ਹ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ (ਆਪ੍ਰੇਸ਼ਨ) ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਗੁਰਬਿੰਦਰ ਸਿੰਘ ਨੂੰ ਮੁਅੱਤਲ ਕਰਨ ਤੋਂ ਬਾਅਦ ਇਸ ਦੇ ਨਾਲ ਹੁਣ ਛੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ ਦੋ ਡੀਐੱਸਪੀਜ਼, ਤਿੰਨ ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਲ ਹਨ। ਸੱਤ ਪੁਲਿਸ ਅਧਿਕਾਰੀ - ਬਠਿੰਡਾ ਦੇ ਐਸਪੀ ਗੁਰਬਿੰਦਰ ਸਿੰਘ, ਡੀਐਸਪੀ ਪਰਸਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਤੇਜਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ 5 ਜਨਵਰੀ, 2022 ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ।

ਇਹ ਵੀ ਪੜ੍ਹੋ:  Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ ਐੱਸਪੀ ਮੁਅੱਤਲ

ਦਰਅਸਲ ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।

ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ ਪਰ ਕਿਸਾਨਾਂ ਨੇ ਰਸਤਾ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ 'ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੇ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ। ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ - "ਤੁਹਾਡੇ ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।" ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵੱਧ ਗਿਆ ਸੀ।

ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੀ। ਐਸਪੀ ਗੁਰਵਿੰਦਰ ਸਿੰਘ ਸੰਘਾ ਖ਼ਿਲਾਫ਼ ਇਹ ਐਕਸ਼ਨ ਗ੍ਰਹਿ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ਉਪਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।

 

 

Trending news