Parkash Singh Badal Death News: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ 12 ਵਜੇ ਚੰਡੀਗੜ੍ਹ ਆਉਣਗੇ PM ਨਰਿੰਦਰ ਮੋਦੀ- ਸੂਤਰ
Parkash Singh Badal Death News: ਪੀਐਮ ਮੋਦੀ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਹ ਭਾਰਤੀ ਰਾਜਨੀਤੀ ਦੀ ਮਹਾਨ ਸ਼ਖਸੀਅਤ ਸਨ। ਉਹ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।
Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਵੱਡੇ ਬਾਦਲ ਕਈ ਦਿਨਾਂ ਤੋਂ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਬੁੱਧਵਾਰ ਸਵੇਰੇ 10 ਤੋਂ 12 ਵਜੇ ਤੱਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ ਤੇ ਪਰਸੋਂ ਦੁਪਹਿਰ 1 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ।
ਇਸ ਵਿਚਾਲੇ ਕਿਹਾ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28 ਚੰਡੀਗੜ੍ਹ ਵਿਖੇ ਰੱਖੀ ਗਈ ਹੈ।
ਇਹ ਵੀ ਪੜ੍ਹੋ: Parkash Singh Badal Death News: ਪੰਜਾਬ ਸਰਕਾਰ ਵੱਲੋਂ ਭਲ਼ਕੇ ਛੁੱਟੀ ਦਾ ਐਲਾਨ; 2 ਦਿਨ ਰਹੇਗਾ ਕੌਮੀ ਸੋਗ
ਇਸ ਤੋਂ ਬਾਅਦ ਦੁਪਹਿਰ ਬਾਅਦ ਮ੍ਰਿਤਕ ਦੇਹ ਨੂੰ ਉਹਨਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal)ਦਾ ਅੰਤਿਮ ਸੰਸਕਾਰ 27 ਅਪ੍ਰੈਲ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ।
ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ, ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।
ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਸਿਆਸੀ ਆਗੂਆਂ ਵਿੱਚੋਂ ਇੱਕ ਸਨ। ਭਾਵੇਂ ਲੋਕ ਸੇਵਾ ਵਿੱਚ ਉਨ੍ਹਾਂ ਦਾ ਮਿਸਾਲੀ ਕੈਰੀਅਰ ਜ਼ਿਆਦਾਤਰ ਪੰਜਾਬ ਤੱਕ ਹੀ ਸੀਮਤ ਰਿਹਾ ਪਰ ਦੇਸ਼ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ।
ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪ੍ਰਕਾਸ਼ ਸਿੰਘ ਬਾਦਲ (Parkash Singh Badal) 95 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।