PM Modi Tribute Parkash Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੀ ਅਮਿੱਟ ਭਾਵਨਾ ਅਤੇ ਸੇਵਾ ਪ੍ਰਤੀ ਬੇਅੰਤ ਸਮਰਪਣ ਨੂੰ ਬਹੁਤ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਲਿਖਿਆ ਕਿ ਮੈਂ ਪਿਛਲੇ ਸਾਲ ਇੱਕ ਲੇਖ ਲਿਖਿਆ ਸੀ ਜਿਸ ਵਿੱਚ ਮੈਂ ਸਾਡੇ ਨਜ਼ਦੀਕੀ ਪਲਾਂ ਨੂੰ ਯਾਦ ਕੀਤਾ ਸੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼


 




ਕਾਬਿਲੇਗੌਰ ਹੈ ਕਿ ਪਿਛਲੇ ਸਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ 25 ਅਪ੍ਰੈਲ ਨੂੰ ਆਖਰੀ ਸਾਹ ਲਏ ਸਨ। ਪ੍ਰਕਾਸ਼ ਸਿੰਘ ਬਾਦਲ 1970 ਤੋਂ 1971 ਅਤੇ ਫਿਰ 1977 ਤੋਂ 1980 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ। ਇਸ ਤੋਂ ਬਾਅਦ ਉਹ 1997 ਤੋਂ 2002 ਤੱਕ ਅਤੇ 2007 ਤੋਂ 2017 ਤੱਕ ਪੰਜਾਬ ਰਾਜ ਦੇ ਮੁੱਖ ਮੰਤਰੀ ਰਹੇ। ਉਹ 1995 ਤੋਂ 2008 ਤੱਕ ਪਾਰਟੀ ਦੇ ਪ੍ਰਧਾਨ ਵੀ ਰਹੇ ਸਨ ਅਤੇ ਹੁਣ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ।


ਭਾਰਤ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 2015 ਵਿਚ ਦੂਜੇ ਸਰਵਉੱਚ ਨਾਗਰਿਕ ਪੁਰਸਕਾਰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਿਆਸੀ ਜੀਵਨ 1947 ਵਿਚ ਸ਼ੁਰੂ ਕੀਤਾ ਸੀ। ਉਹ ਪੰਜਾਬ ਦੀ ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਤੇ ਬਾਅਦ ਵਿਚ ਲੰਬੀ ਬਲਾਕ ਕਮੇਟੀ ਦੇ ਚੇਅਰਮੈਨ ਰਹੇ। ਉਹ ਪਹਿਲੀ ਵਾਰ 1957 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਜਿੱਤੇ ਸਨ। ਇਸ ਤੋਂ ਬਾਅਦ ਉਹ 1969 ਵਿਚ ਦੁਬਾਰਾ ਚੁਣੇ ਗਏ। 


ਇਹ ਵੀ ਪੜ੍ਹੋ :  Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ