PM Modi Security Breach: ਪੰਜਾਬ `ਚ PM ਦੀ ਸੁਰੱਖਿਆ `ਚ ਕੁਤਾਹੀ ਦਾ ਮਾਮਲਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ
PM Modi Security Lapse: ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
PM Modi Security Lapse: ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਦਾ ਮਾਮਲਾ ਅਜੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ (PM Modi Security Lapse)ਕੀ ਕਾਰਵਾਈ ਕੀਤੀ ਗਈ ਸੀ?
ਪਿਛਲੇ ਸਾਲ 5 ਜਨਵਰੀ ਨੂੰ (PM Modi Security Lapse)ਸੁਪਰੀਮ ਕੋਰਟ ਵੱਲੋਂ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਅਣਗਹਿਲੀ ਬਾਰੇ ਬਣਾਈ ਗਈ ਕਮੇਟੀ ਨੇ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ 'ਤੇ ਸੁਰੱਖਿਆ ਵਿੱਚ ਲਾਪਰਵਾਹੀ ਦੇ ਦੋਸ਼ ਲਾਏ ਸਨ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: Mega Admission Drive: ਸਿੱਖਿਆ ਮੰਤਰੀ ਦਾ ਦਾਅਵਾ- ਇੱਕ ਦਿਨ 'ਚ ਇੱਕ ਲੱਖ ਤੋਂ ਵੱਧ ਬੱਚਿਆਂ ਨੇ ਸਰਕਾਰੀ ਸਕੂੂਲ 'ਚ ਲਿਆ ਦਾਖ਼ਲਾ
ਇਸ ਹਫ਼ਤੇ ਦੇ ਸ਼ੁਰੂ ਵਿੱਚ, ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਇੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋ ਰਹੀ ਦੇਰੀ ਦਾ ਜ਼ਿਕਰ ਕੀਤਾ ਹੈ।
ਦੱਸਣਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi Security Lapse) ਇੱਕ ਦਿਨ ਲਈ ਪਿਛਲੇ ਸਾਲ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ। ਇਸ ਦੌਰਾਨ ਪੀਐਮ ਨੇ ਬਠਿੰਡੇ ਤੋਂ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਬਾਰਡਰ ਜਾਣਾ ਸੀ ਪਰ ਯਾਦਗਾਰ ਤੋਂ 30 ਕਿੱਲੋਮੀਟਰ ਉਰੇ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਇੱਕ ਪੁਲ ਉੱਤੇ ਪਹੁੰਚਿਆ।
ਇਸ ਤੋਂ ਬਾਅਦ ਪਤਾ ਲੱਗਿਆ ਕਿ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਕੀਤੀ ਹੋਈ ਹੈ। ਪੀਐਮ ਉਸ ਜਾਮ ਵਿੱਚ 15-20 ਮਿੰਟ ਫ਼ਸੇ ਰਹੇ। ਕੇਂਦਰੀ ਗ੍ਰਹਿ ਮੰਤਰਾਲੇ ਇਸ ਨੂੰ ਸੁਰੱਖਿਆ ਵਿੱਚ (PM Modi Security Lapse) ਕੁਤਾਹੀ ਦੱਸਿਆ ਹੈ। ਉੱਥੋਂ ਪੀਐਮ ਦਾ ਕਾਫ਼ਲਾ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਚੱਲ ਪਿਆ ਅਤੇ ਰੈਲੀ ਰੱਦ ਕਰ ਦਿੱਤੀ ਗਈ।