PM ਮੋਦੀ ਦੀ ਸੁਰੱਖਿਆ `ਚ ਕੁਤਾਹੀ ਦਾ ਮਾਮਲਾ, 9 ਅਫ਼ਸਰਾਂ `ਤੇ ਕਾਰਵਾਈ ਕਰ ਸਕਦੀ ਹੈ ਪੰਜਾਬ ਸਰਕਾਰ
PM Modi Security Breech Case: ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narender Modi) ਦੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਵੱਡੀ (Security Breech Case) ਢਿੱਲ ਸਾਹਮਣੇ ਆਈ ਸੀ। ਕੇਂਦਰ ਸਰਕਾਰ ਨੇ ਹੁਣ ਇਸ ਮਾਮਲੇ `ਤੇ ਪੰਜਾਬ ਸਰਕਾਰ ਤੋਂ ਵਿਸਥਾਰਤ ਤੌਰ `ਤੇ ਰਿਪੋਰਟ ਦੀ ਮੰਗ ਕੀਤੀ ਹੈ।
PM Modi Security Breech Case: ਪੰਜਾਬ ਵਿੱਚ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narender Modi) ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ਦੇ ਮਾਮਲੇ (Security Breech Case)ਵਿੱਚ ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ। ਕੁਤਾਹੀ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਕੀਤੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।
ਇਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ: Kotkapura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ 'ਤੇ SIT ਨੇ ਜਾਰੀ ਕੀਤੀਆਂ ਤਸਵੀਰਾਂ
ਦੱਸ ਦੇਈਏ ਕਿ ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ (PM Modi’s Punjab visit) ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਵੱਡੀ ਢਿੱਲ ਸਾਹਮਣੇ ਆਈ ਸੀ। ਕੇਂਦਰ ਸਰਕਾਰ ਨੇ ਹੁਣ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਵਿਸਥਾਰਤ ਤੌਰ 'ਤੇ ਰਿਪੋਰਟ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ (PM Modi Security Breech Case) ਅਣਗਹਿਲੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਿੱਚ ਦੇਰੀ ਬਾਰੇ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ (PM Modi Security Breech Case) ਅਣਗਹਿਲੀ ਦੇ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ 'ਚ 5 ਮੈਂਬਰਾਂ ਦੀ ਕਮੇਟੀ ਬਣਾਈ ਸੀ। ਜਾਂਚ ਕਮੇਟੀ ਨੂੰ ਰਿਪੋਰਟ ਸੌਂਪੇ 6 ਮਹੀਨੇ ਹੋ ਗਏ ਹਨ।
ਰਿਪੋਰਟ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀਆਂ ਲਈ ਤਤਕਾਲੀ ਰਾਜ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ, ਪੁਲਿਸ ਮੁਖੀ ਐਸ ਚਟੋਪਾਧਿਆਏ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਰਿਪੋਰਟ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ’ਤੇ ਲਾਪਰਵਾਹੀ ਵਾਲੇ ਰਵੱਈਏ ਦਾ ਵੀ ਦੋਸ਼ ਲਗਾਇਆ ਗਿਆ ਸੀ। ਦੱਸ ਦੇਈਏ ਕਿ ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਪੰਜਾਬ ਦੇ ਫ਼ਿਰੋਜ਼ਪੁਰ ਦੇ ਇੱਕ ਫਲਾਈਓਵਰ 'ਤੇ 15-20 ਮਿੰਟ ਤੱਕ ਫਸ ਗਿਆ ਸੀ। ਪ੍ਰਧਾਨ ਮੰਤਰੀ ਫਿਰੋਜ਼ਪੁਰ ਵਿੱਚ ਇੱਕ ਰੈਲੀ ਲਈ ਜਾ ਰਹੇ ਸਨ। ਸੁਰੱਖਿਆ ਵਿੱਚ ਢਿੱਲ ਕਾਰਨ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ ਸੀ।