ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ। ਸ਼ਰਮਾ ਨੇ ਕਿਹਾ ਕਿ ਬਹੁਤ ਜਲਦ ਪ੍ਰਧਾਨ ਮੰਤਰੀ ਪੰਜਾਬ ਆ ਕੇ ਪੀਜੀਆਈ ਦਾ ਉਦਘਾਟਨ ਕਰਨਗੇ।


COMMERCIAL BREAK
SCROLL TO CONTINUE READING

 
ਪਿਛਲੀ ਵਾਰ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਵਿੱਚ ਗੜਬੜੀ ਕਾਰਨ ਅੱਧੇ ਰਸਤੇ ਵਾਪਸ ਪਰਤਣਾ ਪਿਆ ਸੀ। ਦਰਅਸਲ ਫਿਰੋਜ਼ਪੁਰ ਦਿਹਾਤੀ ਤੋਂ 'ਆਪ' ਵਿਧਾਇਕ ਰਜਨੀਸ਼ ਦਹੀਆ ਨੇ ਪੀਜੀਆਈ ਸੈਂਟਰ ਦਾ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਇਹ ਜਵਾਬ ਦਿੱਤਾ। ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੀਜੀਆਈ ਬਣਨ ਦੀ ਗੱਲ ਚੱਲ ਰਹੀ ਹੈ। ਉਦੋਂ ਤੋਂ ਕਰੀਬ 10 ਸਾਲ ਬੀਤ ਚੁੱਕੇ ਹਨ।


ਇਸ ਦਾ ਕੰਮ ਅਜੇ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਸ਼ੁਰੂ ਕਰਨ ਲਈ ਕਿਹਾ। ਦਹੀਆ ਨੇ ਕਿਹਾ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੀਂਹ ਪੱਥਰ ਰੱਖਣ ਆਏ ਸਨ ਪਰ ਇਹ ਕੰਮ ਨਹੀਂ ਹੋ ਸਕਿਆ। ਇਸ ਤੋਂ ਬਾਅਦ ਕ੍ਰੈਡਿਟ ਵਾਰ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਕਰੈਡਿਟ ਵਾਰ ਹੁੰਦੀ ਰਹਿੰਦੀ ਹੈ ਪਰ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਨਾਲ ਫ਼ਿਰੋਜ਼ਪੁਰ ਹੀ ਨਹੀਂ ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਨੂੰ ਵੀ ਸਹੂਲਤ ਮਿਲੇਗੀ।


 
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਆਏ ਸਨ। ਉੱਥੇ ਉਨ੍ਹਾਂ ਦੇ ਕਾਫਲੇ ਨੂੰ ਇਕ ਫਲਾਈਓਵਰ 'ਤੇ ਕਰੀਬ 20 ਮਿੰਟ ਤੱਕ ਰੋਕਿਆ ਗਿਆ। ਜਿਸ ਤੋਂ ਬਾਅਦ ਉਹ ਉਥੋਂ ਉਦਘਾਟਨ ਕੀਤੇ ਬਗੈਰ ਹੀ ਦਿੱਲੀ ਪਰਤ ਗਏ।