Amritsar News (ਪਰਮਬੀਰ ਸਿੰਘ ਔਲਖ) : ਅੰਮ੍ਰਿਤਸਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੀ ਸੜਕਾਂ ਉਤੇ ਉਤਰੇ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੇ ਉੱਚ ਪੁਲਿਸ ਅਧਿਕਾਰੀ ਤੇ ਪੈਰਾਮਿਲਟਰੀ ਫੋਰਸ ਵੀ ਮੌਜੂਦ ਸੀ।


COMMERCIAL BREAK
SCROLL TO CONTINUE READING

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਹਾਲ ਬਾਜ਼ਾਰ ਤੋਂ ਪੈਰਾਮਿਲਟਰੀ ਫੋਰਸ ਅਤੇ ਆਪਣੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਤੇ ਉਥੋਂ ਦੇ ਦੁਕਾਨਦਾਰ ਤੇ ਲੋਕਾਂ ਦੇ ਨਾਲ ਵੀ ਗੱਲਬਾਤ ਕੀਤੀ ਗਈ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਕੋਈ ਡਰ ਭੈਅ ਨਾ ਰਹੇ। ਪੰਜਾਬ ਪੁਲਿਸ ਪ੍ਰਤੀ ਵਿਸ਼ਵਾਸ ਬਣਿਆ ਰਹੇ। ਇਸ ਨੂੰ ਲੈ ਕੇ ਉਹ ਇਹ ਫਲੈਗ ਮਾਰਚ ਕੱਢ ਰਹੇ ਹਨ ਜਿਹੜੀਆਂ ਲੋਕ ਸਭਾ ਚੋਣਾਂ ਹਨ ਉਹ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਹੋ ਸਕਣ। ਪੁਲਿਸ ਦੇ ਚੱਪੇ-ਚੱਪੇ ਉਪਰ ਬਾਜ਼ ਅੱਖ ਹੈ।


ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਇਲਾਕਿਆਂ ਵਿੱਚ ਮੁਸ਼ਕਲਾਂ ਖੜ੍ਹੀਆਂ ਕਰ ਸਕਦੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਲਿਸਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਨਸ਼ੇ ਖਿਲਾਫ਼ ਪੁਲਿਸ ਟੀਮ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Excise Policy Case: ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ


ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਫਲਾਇੰਗ ਸਕੁਇਡ ਟੀਮਾਂ ਵੀ ਬਣਾਈਆਂ ਗਈਆਂ ਹਨ ਜੋ ਦਿਨ ਰਾਤ ਸ਼ਹਿਰ ਵਿੱਚ ਨਾਕਾਬੰਦੀ ਕਰ ਚੈਕਿੰਗ ਕਰਦੀਆਂ ਹਨ ਤੇ ਗਸ਼ਤ ਵੀ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਜੇ ਚੋਣਾਂ ਕਾਫੀ ਦੇਰੀ ਨਾਲ ਹਨ ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਇੱਕ ਪੈਰਾ ਮਿਲਟਰੀ ਫੋਰਸ ਦੀ ਕੰਪਨੀ ਆ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਕੰਪਨੀਆਂ ਵੀ ਆਉਣਗੀਆਂ ਤਾਂ ਕਿ ਲੋਕ ਸਭਾ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ।


ਇਹ ਵੀ ਪੜ੍ਹੋ : Punjab Liquor Price: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਵੱਡਾ ਝਟਕਾ! ਪੰਜਾਬ 'ਚ ਅੱਜ ਤੋਂ ਮਹਿੰਗੀ ਮਿਲੇਗੀ ਸ਼ਰਾਬ