Fazilka News: 66 ਕਿਲੋ ਅਫੀਮ ਮਾਮਲੇ `ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ
Fazilka News: ਫਾਜ਼ਿਲਕਾ ਪੁਲਿਸ ਨੇ 66 ਕਿਲੋ ਅਫੀਮ ਮਾਮਲੇ ਵਿੱਚ ਮਾਸਟਰਮਾਈਂਡ ਨੂੰ ਝਾਰਖੰਡ ਤੋ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
Fazilka News (ਸੁਨੀਲ ਨਾਗਪਾਲ): ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਤਸਕਰਾਂ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ 66 ਕਿਲੋ ਅਫੀਮ ਮਾਮਲੇ ਵਿੱਚ ਮਾਸਟਰਮਾਈਂਡ ਕਮਲ ਸਿੰਘ ਨੂੰ ਝਾਰਖੰਡ ਤੋ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲ ਸਿੰਘ ਹੀ ਮੁਲਜ਼ਮਾਂ ਦਾ ਮੁੱਖ ਸ੍ਰੋਤ ਸੀ। ਜਿਸ ਨੂੰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ਉਤੇ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ ਕੁਲ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਾਜ਼ਿਲਕਾ ਦੇ ਐਸਐਸਪੀ ਡਾ. ਪ੍ਰੱਗਿਆ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਬਰਾਮਦ ਕੀਤੀ ਗਈ 66 ਕਿਲੋ ਅਫੀਮ ਮਾਮਲੇ ਵਿੱਚ ਪੁਲਿਸ ਨੇ ਪ੍ਰੋਫੈਸ਼ਨਲ ਢੰਗ ਨਾਲ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਪੁਲਿਸ ਦੀ ਟੀਮ ਝਾਰਖੰਡ ਗਈ ਸੀ। ਜਿਥੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਕਿਲੋ ਅਫੀਮ ਮਾਮਲੇ ਦਾ ਮੁੱਖ ਸ੍ਰੋਤ ਕਮਲ ਸਿੰਘ ਵਾਸੀ ਗੁਮਲਾ ਝਾਰਖੰਡ ਨੂੰ ਰਾਊਂਡਅੱਪ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਹੈ। ਉਸ ਨੂੰ ਟਰਾਂਜ਼ਿਟ ਰਿਮਾਂਡ ਉਤੇ ਲਿਆ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।
ਐਸਐਸਪੀ ਦਾ ਕਹਿਣਾ ਹੈ ਕਿ ਜਿਨ੍ਹਾਂ ਮੁਲਜ਼ਮਾਂ ਤੋਂ 66 ਕਿਲੋ ਅਫੀਮ ਬਰਾਮਦ ਹੋਈ, ਉਨ੍ਹਾਂ ਮੁੱਖ ਸ੍ਰੋਤ ਕਮਲ ਸਿੰਘ ਹੀ ਸੀ। ਉਥੋਂ ਜੋ ਵੀ ਗੱਡੀਆਂ ਜਾਂਦੀਆਂ ਸਨ, ਉਨ੍ਹਾਂ ਵਿੱਚ ਅਫੀਲ ਲੋਡ ਕਰਕੇ ਪੰਜਾਬ ਵਿੱਚ ਭੇਜਣ ਦਾ ਕੰਮ ਕਰਦਾ ਸੀ। ਪੁਲਿਸ ਦਾ ਦਾਅਵਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਮੱਛੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ
ਐਸਐਸਪੀ ਦਾ ਕਹਿਣਾ ਹੈ ਕਿ ਅਗਲੇਰੀ ਜਾਂਚ ਵਿੱਚ ਜਿਸ ਵੀ ਵਿਅਕਤੀ ਦਾ ਨਾਮ ਇਸ ਮਾਮਲੇ ਵਿੱਚ ਆਵੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਹੁਣ ਤੱਕ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Jalandhar News: ਨੇਪਾਲ ਦੇ ਵਸਨੀਕ ਵੱਲੋਂ ਗੁਰੂਘਰ ਘਰ 'ਚ ਬੇਅਦਬੀ ਕਰਨ ਦੀ ਕੋਸ਼ਿਸ਼, ਪਿੰਡ ਵਾਸੀਆਂ ਨੇ ਕੀਤਾ ਕਾਬੂ