Fazilka News: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਪੁਲਿਸ ਦੋ ਮੁਲਜ਼ਮਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਬੁਲਟ ਪਰੂਫ ਗੱਡੀ ਵਿੱਚ ਲੈ ਕੇ ਪੁੱਜੀ।
Trending Photos
Fazilka News: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਪੁਲਿਸ ਦੋ ਮੁਲਜ਼ਮਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਬੁਲਟ ਪਰੂਫ ਗੱਡੀ ਵਿੱਚ ਲੈ ਕੇ ਪੁੱਜੀ। ਦੱਸਿਆ ਜਾ ਰਿਹਾ ਹੈ ਮੁਲਜ਼ਮਾਂ ਨੂੰ ਜੇਲ੍ਹ ਤੋਂ ਪੁਲਿਸ ਪ੍ਰੋਡਕਸ਼ਨ ਵਾਰੰਟ ਉਤੇ ਲੈ ਕੇ ਆਈ ਹੈ। ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਥਾਣੇ ਵਿੱਚ ਦਰਜ ਮੁਕੱਦਮੇ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਇਲਾਕੇ ਵਿੱਚ ਹੈਰੋਇਨ ਤਸਕਰੀ ਵਿੱਚ ਉਕਤ ਮੁਲਜ਼ਮਾਂ ਦੇ ਸ਼ਾਮਲ ਹੋਣ ਦਾ ਖ਼ਦਸ਼ਾ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈਲ ਥਾਣੇ ਵਿੱਚ 2023 ਵਿੱਚ ਫਿਰੋਜ਼ਪੁਰ ਇਲਾਕੇ ਵਿੱਚ ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਤਿੰਨ ਕਿਲੋ ਹੈਰੋਇਨ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਸੀ। ਹਾਲਾਂਕਿ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦੋ ਮੁਲਜ਼ਮ ਪ੍ਰਭਦੀਪ ਪੱਬੀ ਜੋ ਕਿ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿੱਚ ਮੁਲਜ਼ਮ ਹੈ।
ਜਦਿਕ ਦੂਜਾ ਪ੍ਰਿੰਸ ਉਰਫ਼ ਮਣੀ ਜੋ ਕਿ ਤਰਨਤਾਰਨ ਪੱਟੀ ਇਲਾਕੇ ਦਾ ਰਹਿਣ ਵਾਲਾ ਹੈ, ਜੋ ਕੇ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ। ਦੋਵਾਂ ਨੂੰ ਪੁਲਿਸ ਬੁਲਟ ਪਰੂਫ ਗੱਡੀ ਵਿੱਚ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਪੁੱਜੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਉਕਤ ਮੁਲਜ਼ਮਾਂ ਦੀ ਇਸ ਹੈਰੋਇਨ ਤਸਕਰੀ ਮਾਮਲੇ ਵਿੱਚ ਸ਼ਮੂਲੀਅਤ ਹੋ ਸਕਦੀ ਹੈ। ਇਨ੍ਹਾਂ ਤੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : Independence Day 2024: PM ਮੋਦੀ ਨੇ 4 ਹਜ਼ਾਰ ਮਹਿਮਾਨਾਂ ਨੂੰ ਦਿੱਤਾ ਸੱਦਾ, ਕੌਣ- ਕੌਣ ਹੋਵੇਗਾ ਸ਼ਾਮਿਲ, ਦੇਖੋ ਪੂਰੀ ਲਿਸਟ
ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀ ਰਾਜਵੰਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ ਤੋਂ ਬਾਅਦ ਮੁਲਜ਼ਮਾਂ ਦਾ ਪ੍ਰੋਡਕਸ਼ਨ ਵਾਰੰਟ ਉਤੇ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦਾ ਗਿਆ ਸੀ। ਜਿਨ੍ਹਾਂ ਨੇ ਹਸਪਤਾਲ ਵਿੱਚ ਪੇਸ਼ ਕੀਤਾ ਗਿਆ ਤਾਂ 2 ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਤਿੰਨ ਦੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਹੈਰੋਇਨ ਤਸਕਰੀ ਮਾਮਲੇ ਵਿੱਚ ਸਬੰਧਤ ਕੁਝ ਵੀ ਸਾਹਮਣੇ ਨਹੀਂ ਆਇਆ ਹੈ, ਜਿਨ੍ਹਾਂ ਨੇ ਫਿਰ ਤੋਂ ਅਦਾਲਤ ਵਿੱਚ ਪੇਸ਼ ਕਰਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Independence Day 2024: PM ਮੋਦੀ ਨੇ 4 ਹਜ਼ਾਰ ਮਹਿਮਾਨਾਂ ਨੂੰ ਦਿੱਤਾ ਸੱਦਾ, ਕੌਣ- ਕੌਣ ਹੋਵੇਗਾ ਸ਼ਾਮਿਲ, ਦੇਖੋ ਪੂਰੀ ਲਿਸਟ