Jalalabad News:  ਜਲਾਲਾਬਾਦ ਵਿੱਚ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਪਾਰਟੀ ਉਤੇ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਨੂੰ ਲੈ ਕੇ ਪੁਲਿਸ ਨੇ ਪਰਚਾ ਵੀ ਦਰਜ ਕੀਤਾ ਹੈ। ਸਦਰ ਜਲਾਲਾਬਾਦ ਐਸਐਚਓ ਅਮਰਜੀਤ ਕੌਰ ਪੁਲਿਸ ਪਾਰਟੀ ਨਾਲ ਗਸ਼ਤ ਉਤੇ ਸਨ ਕਿ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਅਮਨਦੀਪ ਸਿੰਘ NDPS ਐਕਟ ਮੁਕੱਦਮੇ ਦਾ ਮੁਲਜ਼ਮ ਢਾਣੀ ਨੱਥਾ ਸਿੰਘ ਨੇੜੇ ਕਿਸੇ ਦੇ ਘਰ ਲੁਕਿਆ ਹੋਇਆ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਮਹਿਲਾ ਐਸਐਚਓ ਅਤੇ ਗੰਨਮੈਨ ਨਾਲ ਕੁੱਟਮਾਰ ਦੇ ਦੋਸ਼ ਲੱਗੇ ਹਨ। ਇਸ ਤੋਂ ਇਲਾਵਾ ਉਸ ਕੋਲੋਂ ਦਸਤਾਵੇਜ਼ ਅਤੇ ਮੋਬਾਈਲ ਵੀ ਖੋਹ ਲਿਆ ਗਿਆ। ਪੁਲਸ ਨੇ ਇਸ ਮਾਮਲੇ 'ਚ 10 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਲਿਆਉਂਦਾ ਹੈ।


ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਦਰਵਾਜ਼ਾ ਖੜਕਟਾਇਆ ਤਾਂ ਘਰ ਵਿੱਚ ਮੌਜੂਦ ਸਾਰੇ ਲੋਕਾਂ ਨੇ ਪੁਲਿਸ ਪਾਰਟੀ ਉਤੇ ਹਮਲਾ ਕਰ ਦਿੱਤਾ ਤੇ ਪੁਲਿਸ ਨਾਲ ਧੱਕਾਮੁੱਕੀ ਤੇ ਕੁੱਟਮਾਰ ਵੀ ਕੀਤੀ। ਮੁਲਜ਼ਮਾਂ ਨੇ ਗੰਨਮੈਨ ਦੀ ਵਰਦੀ ਪਾੜ ਦਿੱਤੀ ਤੇ ਮੋਬਾਈਲ ਅਤੇ ਕਾਗਜ਼ਾਤ ਖੋਹ ਲਏ। ਇਸ ਉਤੇ ਪੁਲਿਸ ਨੇ ਇਸ ਮਾਮਲੇ ਵਿਚ ਪੰਜ ਮਹਿਲਾਵਾਂ ਸਮੇਤ 10 ਲੋਕਾਂ ਉਤੇ ਮੁਕੱਦਮਾ ਦਰਜ ਕਰ ਲਿਆ ਹੈ।


ਪੁਲਿਸ ਨੇ ਇੱਕ ਮਹਿਲਾ ਤੇ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਇਹ ਮੁਕੱਦਮਾ ਐਸਐਚਓ ਦੇ ਬਿਆਨਾਂ ਉਤੇ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਉਤੇ ਅੱਧਾ ਕਿਲੋ ਹੈਰੋਇਨ ਦਾ ਮੁਕੱਦਮਾ ਦਰਜ ਸੀ. ਜਿਸ ਨੂੰ ਪਨਾਹ ਦੇਣ ਵਾਲੇ ਲੋਕਾਂ ਨੇ ਘਟਨਾ ਸਥਾਨ ਤੋਂ ਭਜਾ ਦਿੱਤਾ।


ਇਹ ਵੀ ਪੜ੍ਹੋ : Punjab Breaking Live Updates: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 44ਵੇਂ ਦਿਨ 'ਚ ਦਾਖ਼ਲ, ਹਾਲਤ ਨਾਜ਼ੁਕ ; ਜਾਣੋ ਹੋਰ ਵੱਡੀਆਂ ਖ਼ਬਰਾਂ


ਡੀਐਸਪੀ ਦਾ ਕਹਿਣਾ ਹੈ ਕਿ ਅੱਧਾ ਕਿੱਲੋ ਹੈਰੋਇਨ ਰੱਖਣ ਦੇ ਦੋਸ਼ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ; ਅੱਜ ਖੁੱਲ੍ਹਣਗੇ ਸਕੂਲ