Employees Protest: ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ `ਤੇ ਪੁਲਿਸ ਦਾ ਲਾਠੀਚਾਰਜ
Employees Protest: ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਕੱਚੇ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋਈ, ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
Employees Protest: ਸੀਐਮ ਪੰਜਾਬ ਦੇ ਸੰਗਰੂਰ ਰਿਹਾਇਸ਼ ਅੱਗੇ ਸ਼ਨਿੱਚਰਵਾਰ ਨੂੰ ਕੱਚੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ’ਤੇ ਪੁਲਿਸ ਨੇ ਧੱਕਾਮੁੱਕ ਵੀ ਕੀਤੀ। ਸੈਂਕੜੇ ਕੱਚੇ ਅਧਿਆਪਕ ਸੰਗਰੂਰ ਦੇ ਪਿੰਡ ਖੁਰਾਣਾ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਾਣਕਾਰੀ ਅਨੁਸਾਰ ਕੱਚੇ ਅਧਿਆਪਕਾਂ ਦੀ ਹਮਾਇਤ 'ਚ ਆਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਉੱਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤੀ। ਇਸ ਮਗਰੋਂ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਰੋਸ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨਾਲ ਪੁਲਿਸ ਨੇ ਧੱਕਾ ਮੁੱਕੀ ਕੀਤੀ ਜਿਸ ਨਾਲ ਮਾਹੌਲ ਤਣਾਅਪੂਰਣ ਹੋ ਗਿਆ। ਇਸ ਦੌਰਾਨ ਇੱਕ ਆਗੂ ਨੇ ਕਿਹਾ ਕਿ ਅੱਜ ਉਹ ਆਪਣੀ ਗੱਲ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਇਥੇ ਆਏ ਸਨ ਪਰ ਪੁਲਿਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਉਨ੍ਹਾਂ ਮੰਗ ਕੀਤੀ ਕਿ 8736 ਨੂੰ ਜਲਦ ਤੋਂ ਜਲਦ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੰਭਾਲਿਆ ਅਹੁਦਾ
ਸੂਬਾ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਆਪਣਾ ਹੱਕ ਮੰਗ ਰਹੇ ਲੋਕਾਂ 'ਤੇ ਤਸ਼ੱਦਦ ਕੀਤਾ ਗਿਾ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ 'ਚ ਚਾਰ ਦਰਜਨ ਤੋਂ ਵਧੇਰੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦੇ ਲਾਠੀਚਾਰਜ ਮਗਰੋਂ ਉਥੇ ਮਾਹੌਲ ਬਹੁਤ ਹੀ ਤਣਾਅਪੂਰਨ ਬਣ ਗਿਆ ਤੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰ ਰਹੇ ਸਨ। ਪੁਲਿਸ ਨੇ ਵੱਡੀ ਗਿਣਤੀ ਵਿੱਚ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥ ਗਈਆਂ, ਜਿਸ ਦੀ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ : Maharashtra Bus Fire News: ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 26 ਦੀ ਹੋਈ ਮੌਤ