Punjab News: ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਵਿੱਢੀ ਮੁਹਿੰਮ; ਐਸਐਸਪੀ ਨੇ ਕੈਂਪ ਦੌਰਾਨ ਸੁਚੇਤ ਰਹਿਣ ਦੀ ਕੀਤੀ ਹਦਾਇਤ
Punjab News: ਆਈਪੀਐਸ ਐਸਐਸਪੀ ਭਾਗੀਰਥ ਸਿੰਘ ਮੀਨਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦਾ ਚਾਰਜ ਸੰਭਾਲਦਿਆਂ ਹੀ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢ ਦਿੱਤੀ ਗਈ ਹੈ।
Punjab News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਆਈਪੀਐਸ ਐਸਐਸਪੀ ਭਾਗੀਰਥ ਸਿੰਘ ਮੀਨਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਦਾ ਚਾਰਜ ਸੰਭਾਲਦਿਆਂ ਹੀ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢ ਦਿੱਤੀ ਗਈ ਹੈ। ਜਿੱਥੇ ਪੁਲਿਸ ਦੀਆਂ ਟੀਮਾਂ ਬਣਾ ਕੇ ਰਾਤ ਦਿਨ ਚੈਕਿੰਗ ਕੀਤੀ ਜਾ ਰਹੀ ਹੈ ਉੱਥੇ ਹੀ ਲੋਕਾਂ ਨਾਲ ਸਿੱਧਾ ਰਾਬਤਾ ਬਣਾ ਕੇ ਸੈਮੀਨਾਰ ਅਯੋਜਿਤ ਕਰ ਨਸ਼ਿਆਂ ਬਾਰੇ ਜਾਣਕਾਰੀ ਇਕੱਠੀ ਕਰ ਕੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤਹਿਤ ਹੀ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਕਾਨਿਆਂਵਾਲੀ ਵਿੱਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏਐਸਆਈ ਇਕਬਾਲ ਸਿੰਘ ਵੱਲੋਂ ਸਟੇਜ ਸੈਕਟਰੀ ਵੱਲੋਂ ਡਿਊਟੀ ਨਿਭਾਈ ਗਈ ਤੇ ਅਵੇਰਨੈਸ ਟੀਮ ਦੇ ਏਐਸਆਈ ਹਰਮਿੰਦਰ ਸਿੰਘ ਅਤੇ ਏਐਸਆਈ ਗੁਰਜੰਟ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ ਤੇ ਏਐਸਆਈ ਨਾਇਬ ਸਿੰਘ ਵੱਲੋਂ ਨਸ਼ਿਆਂ ਖਿਲਾਫ਼ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ. ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਜੰਗ ਉਸੇ ਤਰ੍ਹਾਂ ਹੀ ਜਾਰੀ ਰਹੇਗੀ, ਕਿਸੇ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਅਸੀਂ ਅਤੇ ਸਾਰੀ ਪੁਲਿਸ ਫੋਰਸ ਤੁਹਾਡੇ ਪਰਿਵਾਰ ਦੇ ਮੈਂਬਰ ਦੀ ਤਰ੍ਹਾਂ ਹੀ ਹਨ। ਜੋ ਨਸ਼ੇ ਦੀ ਜੰਗ ਪੰਜਾਬ ਸਰਕਾਰ ਡੀਜੀਪੀ ਵੱਲੋਂ ਚਲਾਈ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਹਮੇਸ਼ਾ ਜ਼ਰੂਰਤ ਹੈ। ਲੋਕਾਂ ਦੇ ਸਾਥ ਨਾਲ ਹੀ ਆਪਾ ਇਸ ਨਸ਼ਿਆਂ ਨੂੰ ਖਤਮ ਕਰ ਸਕਦੇ ਹਾਂ। ਇਸ ਲਈ ਆਪਾ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਇਕਜੁੱਟ ਹੋ ਕੇ ਇਸ ਨਸ਼ਿਆਂ ਖਿਲਾਫ਼ ਖੜ੍ਹੀਏ। ਪੁਲਿਸ ਨੂੰ ਹਰ ਇੱਕ ਨਾਗਰਿਕ ਦੇ ਸਾਥ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾ ਪਰਿਵਾਰ ਨੂੰ ਹੀ ਪਤਾ ਲੱਗਦਾ ਹੈ ਕਿ ਸਾਡਾ ਬੱਚਾ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ, ਉਹ ਕਿਥੇ ਜਾ ਰਹੇ ਹਨ ਤੇ ਕੀ ਕਰ ਰਹੇ ਹਨ। ਇਥੇ ਮਾਤਾ ਪਿਤਾ ਦੀ ਪੂਰੀ ਜ਼ਿੰਮੇਵਾਰੀ ਬਣਦੀ ਹੈ ਕੀ ਉਹ ਆਪਣੇ ਬੱਚਿਆਂ ਤੇ ਪੂਰੀ ਤਰ੍ਹਾਂ ਨਿਗ੍ਹਾ ਰੱਖਣ। ਉਨ੍ਹਾਂ ਨੇ ਦੱਸਿਆ ਕੀ ਨਸ਼ਾ ਵੇਚਣ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਜੋ ਬੱਚੇ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਉਨ੍ਹਾਂ ਦਾ ਇਲਾਜ ਮੁਫ਼ਤ ਵਿੱਚ ਕਰਵਾ ਕੇ ਦਿੱਤਾ ਜਾਵੇਗਾ।
ਸਤਨਾਮ ਸਿੰਘ ਡੀਐਸਪੀ ਨੇ ਕਿਹਾ ਕਿ ਜੇਕਰ ਤੁਹਾਨੂੰ ਲੱਗਦਾ ਹੈ ਕਿ ਸਾਡਾ ਕੋਈ ਪੁਲਿਸ ਕਰਮਚਾਰੀ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰਾਂ ਦੇ ਨਾਲ ਮਿਲਿਆ ਹੈ ਜਾਂ ਤੁਹਾਡੇ ਵੱਲੋਂ ਦਿੱਤੀ ਜਾਣਕਾਰੀ ਉਤੇ ਕਾਰਵਾਈ ਨਹੀਂ ਕਰ ਰਿਹਾ ਤੁਸੀਂ ਇਸ ਦੀ ਜਾਣਕਾਰੀ ਖੁਦ ਸਾਨੂੰ ਦਫਤਰ ਆ ਕੇ ਜਾਂ ਸਾਡੇ ਮੋਬਾਈਲ ਉਤੇ ਦਿਊ। ਜੇਕਰ ਕੋਈ ਪੁਲਿਸ ਮੁਲਾਜ਼ਮ ਇਸ ਤਰ੍ਹਾਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵਿਕਰਮਜੀਤ ਸਿੰਘ ਵਿੱਕੀ ਨੇ ਕਿਹਾ ਕਿ ਅਸੀਂ ਸਾਰੇ ਪਿੰਡਾਂ ਦੀ ਪੰਚਾਇਤ ਵੱਲੋਂ ਐਸਐਸਪੀ (ਜੀ) ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਇੱਥੇ ਪਹੁੰਚਣ ਉਤੇ ਜੀ ਆਇਆ ਆਖਦੇ ਹਾਂ ਤੇ ਤੁਹਾਨੂੰ ਇਹ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਸੀਂ ਹਮੇਸ਼ਾ ਪੁਲਿਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਕਰਦੇ ਰਹਾਂਗੇ।
ਇਹ ਵੀ ਪੜ੍ਹੋ : Mahatma Gandhi Jayanti 2023: ਮਹਾਤਮਾ ਗਾਂਧੀ ਕਿਵੇਂ ਬਣੇ 'ਰਾਸ਼ਟਰਪਿਤਾ', ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਗੱਲਾਂ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ