Mansa News: ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖ਼ਿਲਾਫ਼ ਮਾਨਸਾ `ਚ ਕੀਤੀ ਚੈਕਿੰਗ
Mansa News: ਮਾਨਸਾ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੱਦੇਨਜ਼ਰ ਚੈਕਿੰਗ ਕੀਤੀ ਅਤੇ ਸ਼ੱਕੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ।
Mansa News: ਆਪ੍ਰੇਸ਼ਨ ਕਾਸੋ ਤਹਿਤ ਮਾਨਸਾ ਪੁਲਿਸ ਨੇ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚੋਂ ਡਰੱਗ ਸਪੋਟ ਸਥਾਨਾਂ ਉਤੇ ਚੈਕਿੰਗ ਕੀਤੀ ਗਈ। ਐਸਐਸਪੀ ਨੇ ਦੱਸਿਆ ਕਿ ਇਹ ਚੈਕਿੰਗ ਅੱਜ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਤੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਚੈਕਿੰਗ ਜਾਰੀ ਰਹੇਗੀ। ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਡਰੱਗ ਸਪੋਟ ਸਥਾਨਾਂ ਉਤੇ ਕਾਸੋ ਆਪ੍ਰੇਸ਼ਨ ਤਹਿਤ ਚੈਕਿੰਗ ਕੀਤੀ ਗਈ।
ਮਾਨਸਾ ਵਿੱਚ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿਚੋਂ ਪੁਲਿਸ ਵੱਲੋਂ ਕਈ ਬਸਤੀਆਂ ਵਿੱਚ ਚੈਕਿੰਗ ਕੀਤੀ ਗਈ ਤੇ ਇਸ ਦੌਰਾਨ ਐਸਐਸਪੀ ਨੇ ਦੱਸਿਆ ਕਿ ਇਹ ਚੈਕਿੰਗ ਸਵੇਰੇ 10 ਵਜੇ ਤੋਂ 2 ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮਾਨਸਾ ਤੋਂ ਇਲਾਵਾ ਬੁਢਲਾਡਾ-ਸਰਦੂਲਗੜ੍ਹ ਅਤੇ ਹੋਰ ਸਥਾਨਾਂ ਉਤੇ ਚੈਕਿੰਗ ਕਰ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਲੋਕਾਂ ਉਤੇ ਪਹਿਲਾਂ ਨਸ਼ੇ ਦੇ ਮਾਮਲੇ ਦਰਜ ਹਨ ਉਨ੍ਹਾਂ ਦੀ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਕਿ ਉਹ ਵਿਅਕਤੀ ਨਸ਼ੇ ਦੀ ਵਿਕਰੀ ਕਰਦੇ ਹਨ ਜਾਂ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਪੁਲਿਸ ਦੀ ਇਹ ਮੁਹਿੰਮ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਨਸ਼ੇ ਦੀ ਵਿਕਰੀ ਕਰਨ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਨੇ ਕਿਹਾ ਕਿ ਸ਼ਾਮ ਤੱਕ ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਨੂੰ ਜਿੰਨਾਂ ਵੀ ਨਸ਼ਾ ਹੱਥ ਲੱਗੇਗਾ ਉਹ ਮੀਡੀਆ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਐਸਐਸਪੀ ਨੇ ਕਿਹਾ ਕਿ ਜੇ ਕੋਈ ਵੀ ਵਿਅਕਤੀ ਨਸ਼ੇ ਦੀ ਵਿਕਰੀ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਦੀ ਹੈਲਪ ਲਾਈਨ ਉਤੇ ਦਿੱਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Delhi Flag Hosting: 15 ਅਗਸਤ ਨੂੰ ਦਿੱਲੀ 'ਚ CM ਦੀ ਥਾਂ ਕੌਣ ਲਹਿਰਾਏਗਾ ਤਿਰੰਗਾ? ਕੇਜਰੀਵਾਲ ਨੇ ਜੇਲ੍ਹ ਤੋਂ LG ਨੂੰ ਚਿੱਠੀ ਲਿਖ ਕੇ ਦੱਸਿਆ