Ajnala News: ਪੁਲਿਸ ਨੇ ਮਾਈਨਿੰਗ ਮਾਫ਼ੀਆ ਖਿਲਾਫ਼ ਛੇੜੀ ਮੁਹਿੰਮ; 15 ਟਰੱਕ , 2 ਜੇਸੀਬੀ ਮਸ਼ੀਨਾਂ ਸਣੇ ਤਿੰਨ ਜਣੇ ਗ੍ਰਿਫ਼ਤਾਰ
Advertisement
Article Detail0/zeephh/zeephh2065288

Ajnala News: ਪੁਲਿਸ ਨੇ ਮਾਈਨਿੰਗ ਮਾਫ਼ੀਆ ਖਿਲਾਫ਼ ਛੇੜੀ ਮੁਹਿੰਮ; 15 ਟਰੱਕ , 2 ਜੇਸੀਬੀ ਮਸ਼ੀਨਾਂ ਸਣੇ ਤਿੰਨ ਜਣੇ ਗ੍ਰਿਫ਼ਤਾਰ

Ajnala News: ਅਜਨਾਲਾ ਵਿੱਚ ਦਿਹਾਤੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਜੰਗ ਛੇੜ ਦਿੱਤੀ ਹੈ।

Ajnala News: ਪੁਲਿਸ ਨੇ ਮਾਈਨਿੰਗ ਮਾਫ਼ੀਆ ਖਿਲਾਫ਼ ਛੇੜੀ ਮੁਹਿੰਮ; 15 ਟਰੱਕ , 2 ਜੇਸੀਬੀ ਮਸ਼ੀਨਾਂ ਸਣੇ ਤਿੰਨ ਜਣੇ ਗ੍ਰਿਫ਼ਤਾਰ

Ajnala News: ਪੰਜਾਬ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਹਲਕਾ ਅਜਨਾਲਾ ਦੇ ਪਿੰਡ ਸਾਹੋਵਾਲ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ, ਜਿਸ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸਾਹੋਵਾਲ ਵਿੱਚ ਵੱਡੇ ਪੱਧਰ ਉਤੇ ਛਾਪੇਮਾਰੀ ਕਰਕੇ 15 ਦੇ ਕਰੀਬ ਟਰੱਕ ਦੋ ਜੇਸੀਬੀ ਮਸ਼ੀਨਾਂ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : Chandigarh Mayor Elections Live: ਕੀ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਹੋਣਗੀਆਂ ਮੁਲਤਵੀ! ਦੱਸਿਆ ਜਾ ਰਿਹਾ ਇਹ ਕਾਰਨ

ਅਜਨਾਲਾ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਸਾਹੇਵਾਲ ਵਿਖੇ 10 ਤੋਂ 14 ਫੁੱਟ ਤਕ ਨਾਜਾਇਜ਼ ਤੌਰ ਉਤੇ ਮਿੱਟੀ ਪੁੱਟੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਜਗਤਾਰ ਸਿੰਘ, ਗੁਰਸੇਵਕ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਸਖ਼ਸ਼ ਸਾਹੇਵਾਲ ਪਿੰਡ ਦੇ ਰਹਿਣ ਵਾਲੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਜਨਾਲਾ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਐਕਸ਼ਨ ਕਰਦੇ ਹੋਏ ਅਜਨਾਲਾ ਦੇ ਪਿੰਡ ਸਾਹੋਵਾਲ ਵਿੱਚ ਛਾਪੇਮਾਰੀ ਕਰਕੇ 15 ਟਰੱਕ, ਦੋ ਜੇਸੀਬੀ ਮਸ਼ੀਨਾਂ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਜੇ ਕੋਈ ਵੀ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ।

ਕਾਬਿਲੇਗੌਰ ਹੈ ਕਿ ਬੀਤੇ ਰੋਪੜ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਉਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਸੀ। ਹਾਈ ਕੋਰਟ ਨੇ 1 ਜਨਵਰੀ ਤੋਂ 2014 ਤੋਂ ਲੈ ਕੇ 31 ਦਸੰਬਰ 2023 ਤੱਕ ਪਿਛਲੇ 10 ਸਾਲਾਂ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਦਰਜ ਮਾਮਲਿਆਂ ਦੀ ਰਿਪੋਰਟ ਮੰਗੀ ਸੀ। ਇਥੇ ਚੱਲ ਨਾਜਾਇਜ਼ ਮਾਈਨਿੰਗ ਦੀ ਜਾਂਚ ਲਈ ਐਡਵੋਕੇਟ ਵੇਣੂ ਗੋਪਾਲ ਜੌਹਰ ਨੂੰ ਕੋਰਟ ਕਮਿਸ਼ਨ ਨਿਯੁਕਤ ਕੀਤਾ ਗਿਆ ਸੀ।

ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਇੱਕ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਮਾਈਨਿੰਗ ਦੇ ਵੱਧ ਰਹੇ ਮਾਮਲਿਆਂ 'ਤੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਤਾੜਨਾ ਲਗਾਈ ਸੀ।

ਇਹ ਵੀ ਪੜ੍ਹੋ : Ayodhya Ram Mandir Update: ਅਯੁੱਧਿਆ ਰਾਮ ਮੰਦਰ ਦੇ ਪਾਵਨ ਅਸਥਾਨ 'ਤੇ ਲਿਆਂਦੀ ਗਈ ਭਗਵਾਨ ਰਾਮ ਦੀ ਮੂਰਤੀ, ਵੇਖੋ ਤਸਵੀਰਾਂ

Trending news