Mohali Encounter News: ਮੋਹਾਲੀ `ਚ ਪੁਲਿਸ ਐਨਕਾਊਂਟਰ, ਗੈਂਗਸਟਰ ਬਨਵਾਰੀ ਦੇ ਗੋਡੇ `ਚ ਲੱਗੀਆਂ ਤਿੰਨ ਗੋਲੀਆਂ
Mohali Encounter News: ਮੋਹਾਲੀ ਦੇ ਪਿੰਡ ਲਖਨੌਰ ਵਿਚ ਮੋਹਾਲੀ ਦੇ ਸਪੈਸ਼ਲ ਸੈੱਲ ਅਤੇ ਕੌਸ਼ਲ ਗੈਂਗ ਦੇ ਗੁਰਗਿਆਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰ ਬਨਵਾਰੀ ਲਾਲ ਦੇ ਗੋਡੇ `ਚ ਤਿੰਨ ਗੋਲੀਆਂ ਲੱਗੀਆਂ ਹਨ।
Mohali Encounter News: ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਮੋਹਾਲੀ ਦੇ ਸਪੈਸ਼ਲ ਸੈੱਲ ਅਤੇ ਕੌਸ਼ਲ ਗੈਂਗ ਦੇ ਗੁਰਗਿਆਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ ਹੈ। ਇਸ ਦੌਰਾਨ ਗੈਂਗਸਟਰ ਬਨਵਾਰੀ ਲਾਲ ਦੇ ਗੋਡੇ 'ਚ ਤਿੰਨ ਗੋਲੀਆਂ ਲੱਗੀਆਂ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮੁਕਾਬਲਾ ਪਿੰਡ ਲਖਨੌਰ 'ਚ ਹੋਇਆਹੈ। ਜਦੋਂ ਸਪੈਸ਼ਲ ਸੈੱਲ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਉਸ ਦੀਆਂ ਲੱਤ ਤੇ ਗੋਲੀ ਚਾਲੀ ਹੈ।
ਪੁਲਿਸ ਦੇ ਮੁਤਾਬਕ ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਸੀ। ਫੜੇ ਗਏ ਗੈਂਗਸਟਰ ਦਾ ਨਾਮ ਬਨਵਾਰੀ ਲਾਲ ਦੱਸਿਆ ਜਾ ਰਿਹਾ ਹੈ। ਜੋ ਕਿ ਯੂਪੀ ਦਾ ਰਹਿਣ ਵਾਲਾ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗਸਟਰ ਹੁਸ਼ਿਆਰਪੁਰ ਵਿੱਚ ਪਿਛਲੇ ਦਿਨੀਂ ਹੋਏ ਗੋਲੀਬਾਰੀ ਦੇ ਮਾਮਲੇ ਵਿੱਚ ਸ਼ਾਮਲ ਸੀ।