Ludhiana News: ਰਿਟਾਇਰ ਫੌਜੀ ਦੇ ਘਰ ਬਿਨਾਂ ਇਜਾਜ਼ਤ ਪੁਲਿਸ ਨੂੰ ਜਾਣਾ ਪਿਆ ਮਹਿੰਗਾ; ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ
Ludhiana News: ਲੁਧਿਆਣਾ ਦੇ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਵਿੱਚ ਰਹਿੰਦੇ ਸੇਵਾ ਮੁਕਤ ਫੌਜੀ ਵੱਲੋਂ ਪੱਤਰਕਾਰ ਵਾਰਤਾ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ।
Ludhiana News: ਲੁਧਿਆਣਾ ਦੇ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਵਿੱਚ ਰਹਿੰਦੇ ਸੇਵਾ ਮੁਕਤ ਫੌਜੀ ਵੱਲੋਂ ਪੱਤਰਕਾਰ ਵਾਰਤਾ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। ਤਕਰੀਬਨ 35 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਫੌਜੀ ਨੇ ਦੱਸਿਆ ਕਿ ਉਸਦੇ ਘਰ ਬਿਨਾਂ ਦੱਸੇ ਅਤੇ ਬਿਨਾਂ ਕਿਸੇ ਕੰਮ ਤੋਂ ਅੱਧੀ ਰਾਤ ਨੂੰ ਪੁਲਿਸ ਮੁਲਾਜ਼ਮ ਆਏ ਸਨ।
ਉਸ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਥਾਣੇ ਲੈ ਗਏ ਸਨ। ਤਕਰੀਬਨ 9 ਮਹੀਨੇ ਬੀਤ ਜਾਣਾ ਉਤੇ ਵੀ ਪੁਲਿਸ ਵੱਲੋਂ ਚਲਾਨ ਪੇਸ਼ ਨਹੀਂ ਕੀਤਾ ਗਿਆ। ਪੀੜਤ ਪਰਿਵਾਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਿੱਥੋਂ ਪੀੜਤ ਪਰਿਵਾਰ ਨੂੰ ਹਾਈਕੋਰਟ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਜਿਸ ਦੇ ਚੱਲਦਿਆਂ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ ਪਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਾਖ ਨੂੰ ਢਾਹ ਲੱਗੀ ਹੈ ਅਤੇ ਇਸ ਨੂੰ ਲੈ ਕੇ ਉਹ ਮਾਣਹਾਨੀ ਦਾ ਦਾਅਵਾ ਵੀ ਕਰਨਗੇ ਕਿਉਂਕਿ ਅਜੇ ਵੀ ਕਈ ਮੁਲਜ਼ਮ ਅਜਿਹੇ ਹਨ ਜਿਨ੍ਹਾਂ ਉੱਪਰ ਕਾਰਵਾਈ ਨਹੀਂ ਹੋਈ। ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਪੌੜੀ ਲਗਾ ਕੇ ਘਰ ਉਪਰ ਚੜ੍ਹ ਰਹੇ ਹਨ।
ਇਹ ਵੀ ਪੜ੍ਹੋ : Rahul Gandhi News: ਰਾਹੁਲ ਗਾਂਧੀ ਦੇ ਸਿੱਖਾਂ ਦੇ ਦਸਤਾਰ ਤੇ ਕੜਾ ਪਹਿਨਣ ਦੇ ਬਿਆਨ ਮਗਰੋਂ ਛਿੜਿਆ ਵਿਵਾਦ
ਇਸ ਤੋਂ ਪਹਿਲਾਂ ਪੀੜਤ ਪਰਿਵਾਰ ਵੱਲੋਂ ਇੱਕ ਸੀਸੀਟੀਵੀ ਵਾਇਰਲ ਕੀਤੀ ਗਈ ਸੀ ਜਿਸ ਵਿੱਚ ਸਾਫ-ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਪੌੜੀ ਲਗਾ ਕੇ ਘਰ ਦੇ ਅੰਦਰ ਦਾਖਲ ਹੋ ਰਹੇ ਹਨ। ਇਸ ਦੇ ਆਧਾਰ ਉੱਪਰ ਹੀ ਵੱਡੀ ਕਾਰਵਾਈ ਕੀਤੀ ਗਈ ਸੀ। ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਸੀ ਪਰ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਅੱਧੀ ਤੋਂ ਜ਼ਿਆਦਾ ਉਮਰ ਦੇਸ਼ ਦੀ ਸੇਵਾ ਵਿੱਚ ਲਗਾ ਦਿੱਤੀ ਹੈ। ਉਸ ਨੇ ਭਰੇ ਮਨ ਨਾਲ ਕਿਹਾ ਹੈ ਕਿ ਉਸਦੀ ਸਾਖ ਨੂੰ ਢਾਹ ਲੱਗੀ ਹੈ ਜਿਸ ਨੂੰ ਲੈ ਕੇ ਹੁਣ ਉਹ ਮਾਣਹਾਨੀ ਦਾ ਦਾਅਵਾ ਕਰਨਗੇ।
ਇਹ ਵੀ ਪੜ੍ਹੋ : Punjab News: ਪੰਜਾਬ ‘ਚ ਬਿਜਲੀ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ 3 ਰੋਜ਼ਾ ਹੜਤਾਲ ‘ਤੇ ਗਏ